ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੂੰ ਟਰੈਫਿਕ ਨੇਮਾਂ ਬਾਰੇ ਜਾਗਰੂਕ ਕੀਤਾ

08:52 AM Jul 11, 2024 IST
ਟਰੈਫਿਕ ਨਿਯਮਾਂ ਪਾਲਣਾ ਬਾਰੇ ਸਹੁੰ ਚੁਕਵਾਉਂਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 10 ਜੁਲਾਈ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿੱਚ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੇਵਾਮੁਕਤ ਸਬ ਇੰਸਪੈਕਟਰ ਗੁਰਜਾਪ ਸਿੰਘ ਟਰੈਫਿਕ ਪੁਲੀਸ ਸਟੇਟ ਐਵਾਰਡੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮਗਰੋਂ ਉਨ੍ਹਾਂ ਟਰੈਫਿਕ ਦੇ ਨਵੇਂ ਨਿਯਮਾਂ ਅਤੇ ਕਾਨੂੰਨਾਂ ਦੀ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਨਿਯਮਾਂ ਦੀ ਪਾਲਣਾ ਕਰਕੇ ਆਪਣਾ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗ ਲੱਗਣ ਤੇ ਅੱਗ ਬੁਝਾਉਣ ਦੇ ਯੰਤਰ ਰਾਹੀਂ ਬਚਾਅ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅੱਗ ਬੁਝਾਉਣ ਦੀ ਨਵੀਂ ਤਕਨੀਕ ਬਾਰੇ ਵੀ ਵਿਦਿਆਰਥੀਆਂ ਨੂੰ ਦੱਸਿਆ। ਇਸ ਮੌਕੇ ਟਰੈਫਿਕ ਮੁਲਾਜ਼ਮਾਂ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਵੀ ਚੁਕਾਈ। ਇਸ ਦੌਰਾਨ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ, ਤਜਿੰਦਰ ਕੌਰ ਵਾਲੀਆ ਨੇ ਟਰੈਫਿਕ ਵਿਭਾਗ ਦੇ ਮੁਲਾਜ਼ਮਾਂ ਦਾ ਬੱਚਿਆਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਵੀ ਕੀਤਾ।

Advertisement

Advertisement
Advertisement