For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਨੂੰ ‘ਪੰਜਾਬੀ ਭਾਸ਼ਾ ਪੜ੍ਹਾਉਣ’ ਦੇ ਗੁਰ ਸਿਖਾਏ

08:54 AM Sep 29, 2024 IST
ਵਿਦਿਆਰਥੀਆਂ ਨੂੰ ‘ਪੰਜਾਬੀ ਭਾਸ਼ਾ ਪੜ੍ਹਾਉਣ’ ਦੇ ਗੁਰ ਸਿਖਾਏ
ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਨੁਕਤਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਕਾਸ਼ ਸਿੰਘ ਗਿੱਲ।
Advertisement

ਕੁਲਦੀਪ ਸਿੰਘ
ਨਵੀਂ ਦਿੱਲੀ, 28 ਸਤੰਬਰ
ਐੱਸਸੀਈਆਰਟੀ ਦੇ ਡਾਇਟ ਸਿੱਖਿਆ ਕੇਂਦਰ ਕੜਕੜਡੂਮਾ ਵਿੱਚ ਅਸਿਸਟੈਂਟ ਪ੍ਰੋਫੈਸਰ ਪ੍ਰਦੀਪ ਕੁਮਾਰ ‘ਤਰਕਸ਼’ ਦੇ ਸੱਦੇ ’ਤੇ ਪੰਜਾਬੀ ਹੈਲਪ ਲਾਈਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਗਿੱਲ ਤੇ ਸਕੱਤਰ ਸੁਨੀਲ ਕੁਮਾਰ ਬੇਦੀ ਨੇ ਡਾਈਟ ਕੜਕੜਡੂਮਾ ਵਿੱਚ ਪੰਜਾਬੀ ਅਧਿਆਪਨ ਦੀ ਸਿਖਲਾਈ ਲੈਣ ਵਾਲੇ ਟਰੇਨੀ ਵਿਦਿਆਰਥੀ ਅਧਿਆਪਕਾਂ ਨਾਲ ਗੱਲਬਾਤ ਕੀਤੀ। ਪ੍ਰਦੀਪ ਤਰਕਸ਼ ਨੇ ਵਿਦਿਆਰਥੀ ਅਧਿਆਪਕਾਂ ਨਾਲ ਆਏ ਹੋਏ ਮਹਿਮਾਨਾਂ ਦੀ ਜਾਣ-ਪਛਾਣ ਕਰਾਉਂਦੇ ਹੋਏ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਬਾਰੇ ਚਾਨਣਾ ਪਾਇਆ। ਇਸ ਮੌਕੇ ਪੰਜਾਬੀ ਅਧਿਆਪਨ ਦੀ ਸਿਖਲਾਈ ਲੈਣ ਵਾਲੇ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਅਧਿਆਪਕਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਕਾਸ਼ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਵਿੱਚ ਪੰਜਾਬੀ ਭਾਸ਼ਾ ਨੂੰ ਦੂਜੀ ਭਾਸ਼ਾ ਦਾ ਦਰਜਾ ਸਰਕਾਰੀ ਪੱਧਰ ’ਤੇ ਮਿਲਿਆ ਹੋਇਆ ਹੈ। ਵਿਦਿਆਰਥੀ ਅਧਿਆਪਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਪੰਜਾਬੀ ਭਾਸ਼ਾ ਵਿੱਚ ਪੱਤਰ-ਵਿਹਾਰ ਰਾਹੀਂ ਸਰਕਾਰੇ ਦਰਬਾਰੇ ਪਹੁੰਚਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਪ੍ਰਕਾਸ਼ ਗਿੱਲ ਨੇ ਪ੍ਰਾਇਮਰੀ ਅਤੇ ਮਿਡਲ ਪੱਧਰ ਤੇ ਪੰਜਾਬੀ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਲਈ ਖਾਸ ਤੌਰ ਤੇ ‘ਪੈਂਤੀ ਅੱਖਰੀ’ ਨੂੰ ਗੀਤ ਦੇ ਰੂਪ ਵਿੱਚ ਵਿਦਿਆਰਥੀਆਂ ਨੂੰ ਸਿਖਾਉਣ ਦੇ ਤਰੀਕੇ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਡ-ਖੇਡ ਰਾਹੀਂ ਪੰਜਾਬੀ ਨੂੰ ਸਿਖਾਉਣ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਸਾਬਕਾ ਲੈਕਚਰਾਰ ਡਾ. ਸਤਨਾਮ ਸਿੰਘ ਨੇ ਕਿਹਾ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਯੋਗ ਅਧਿਆਪਕ ਬਣਨ ਲਈ ਪੰਜਾਬੀ ਅਖ਼ਬਾਰਾਂ ਨਾਲ ਸਾਂਝ ਜ਼ਰੂਰ ਪਾਉਣੀ ਚਾਹੀਦੀ ਹੈ। ਸੁਨੀਲ ਕੁਮਾਰ ਬੇਦੀ ਨੇ ਵਿਦਿਆਰਥੀਆਂ ਨੂੰ ਅਧਿਆਪਨ ਵਰਗੇ ਆਦਰਸ਼ ਪੇਸ਼ੇ ਦੀ ਚੋਣ ਕਰਨ ’ਤੇ ਵਧਾਈ ਦਿੱਤੀ। ਇਸ ਮੌਕੇ ਟਰੇਨੀ ਅਧਿਆਪਕਾਂ ਨੇ ਅਸਿਸਟੈਂਟ ਪ੍ਰੋਫੈਸਰ ਪ੍ਰਦੀਪ ਕੁਮਾਰ ਤਰਕਸ਼ ਦਾ ਧੰਨਵਾਦ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement