ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਨਡੀਏ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਨਮਾਨੇ

09:01 AM Sep 25, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਜਗਦੀਪ ਸਿੰਘ ਚੀਮਾ, ਅਮਰਦੀਪ ਸਿੰਘ ਧਾਰਨੀ, ਪ੍ਰਿੰਸੀਪਲ ਡਾ. ਲਖਵੀਰ ਸਿੰਘ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਜ਼ ਪ੍ਰੈਪਰੇਟਰੀ ਅਕੈਡਮੀ (ਬੀਬੀਐਸਬੀਏ ਐਫਪੀਏ) ਦੇ ਦੋ ਵਿਦਿਆਰਥੀ ਸਕਸ਼ਮ ਘਈ ਅਤੇ ਗੁਰਵੀਰ ਸਿੰਘ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਇਹ ਅਕੈਡਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਦੀ ਹੈ। ਟਰੱਸਟ ਦੇ ਮੈਂਬਰ ਜਗਦੀਪ ਸਿੰਘ ਚੀਮਾ ਅਤੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਅਤੇ ਕਾਲਜ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਭਕਾਮਨਾਵਾਂ ਦਿਤੀਆਂ। ਅਕੈਡਮੀ ਦੇ ਡਾਇਰੈਕਟਰ ਡਾ. ਬੀਐਸ ਭੁੱਲਰ ਨੇ ਦੱਸਿਆ ਕਿ ਅਕੈਡਮੀ ਵਲੋਂ ਨੌਜਵਾਨਾਂ ਨੂੰ ਇਸ ਲਈ ਤਿਆਰ ਕਰਨ ਦੇ ਯਤਨ ਲਗਾਤਾਰ ਜਾਰੀ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement