ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਲੋਕਤੰਤਰ ਦਾ ਪਾਠ

06:36 AM Nov 03, 2024 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 2 ਨਵੰਬਰ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਵੱਲੋਂ ਦੇਸ਼ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋਕਤੰਤਰ ਦਾ ਪਾਠ ਪੜ੍ਹਾਉਣ ਲਈ ਕਿਹਾ ਗਿਆ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਦੀ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਗੁਰ ਦੱਸੇ ਜਾਣਗੇ। ਇਸ ਸਬੰਧੀ ਸਕੂਲਾਂ ਨੂੰ ਚੋਣ ਗਤੀਵਿਧੀਆਂ ਵੀ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਟੇਜ ’ਤੇ ਜਾ ਕੇ ਸੰਬੋਧਨ ਕਰਨ ਲਈ ਤਿਆਰ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਬੋਰਡ ਨੇ ਇਸ ਸਬੰਧ ਵਿਚ ਸਕੂਲਾਂ ਨੂੰ ਸਰਕੁਲਰ ਜਾਰੀ ਕਰ ਕੇ ਕਿਹਾ ਹੈ ਕਿ ਆਮ ਤੌਰ ’ਤੇ ਵਿਦਿਆਰਥੀਆਂ ਨੂੰ ਦੇਸ਼ ਦੇ ਲੋਕਤੰਤਰ ਬਾਰੇ ਮੁਕੰਮਲ ਜਾਣਕਾਰੀ ਨਹੀਂ ਹੁੰਦੀ ਤੇ ਜ਼ਿਆਦਾਤਰ ਵਿਦਿਆਰਥੀਆਂ ਨੂੰ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਵਿਚਲਾ ਫਰਕ ਵੀ ਪਤਾ ਨਹੀਂ ਹੁੰਦਾ। ਬੋਰਡ ਨੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਇਸ ਸਬੰਧੀ ਸਕੂਲਾਂ ਵਿਚ ਕਲੱਬ ਬਣਾਉਣ ਤੇ ਹਫਤੇ ਵਿਚ ਇਕ ਦਿਨ ਲੋਕਤੰਤਰ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਨ। ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਜਾਵੇ ਕਿ ਦੇਸ਼ ਵਿਚ ਲੋਕ ਸਭਾ ਤੇ ਰਾਜ ਸਭਾ ਦੀ ਚੋਣ ਕਿਸ ਢੰਗ ਨਾਲ ਹੁੰਦੀ ਹੈ ਤੇ ਇਸ ਸਬੰਧੀ ਵਿਸਥਾਰ ਵਿਚ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ। ਬੋਰਡ ਨੇ ਇਹ ਵੀ ਕਿਹਾ ਹੈ ਕਿ ਇਸ ਸਬੰਧੀ ਸਕੂਲ ਪੂਰੇ ਸਾਲ ਵਿਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਖਾਕਾ ਵੀ ਸੀਬੀਐਸਈ ਨੂੰ ਭੇਜਣ ਤੇ ਵਿਦਿਆਰਥੀਆਂ ਨੂੰ ਪਿੰਡਾਂ ਵਿਚ ਪੰਚਾਇਤ ਤੇ ਸਰਪੰਚਾਂ ਦੀ ਚੋਣ ਤੋਂ ਲੈ ਕੇ ਲੋਕ ਸਭਾ ਦੀ ਚੋਣ ਕਰਾਵਾਉਣ ਦੇ ਢੰਗ ਬਾਰੇ ਦੱਸਿਆ ਜਾਵੇ। ਪੱਤਰ ਵਿਚ ਕਿਹਾ ਗਿਆ ਹੈ ਕਿ ਸਕੂਲਾਂ ਵਿਚ ਮੌਕ ਚੋਣਾਂ ਕਰਵਾਈਆਂ ਜਾਣ ਤੇ ਚੋਣ ਕਰਵਾਉਣ ਲਈ ਵਿਦਿਆਰਥੀਆਂ ਦੀ ਚੋਣ ਅਧਿਕਾਰੀ ਵਜੋਂ ਡਿਊਟੀ ਲਾਈ ਜਾਵੇ।

Advertisement

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

ਯੂਟੀ ਦੇ ਸਰਕਾਰੀ ਸਕੂਲਾਂ ਵਿਚ ਸਰਦੀਆਂ ਦਾ ਸਮਾਂ ਬਦਲ ਗਿਆ ਹੈ। ਇਸ ਸਬੰਧੀ ਡਾਇਰੈਕਟਰ ਸਕੂਲ ਐਜੂਕੇਸ਼ਨ ਹੁਰਸੁਹਿੰਦਰ ਪਾਲ ਸਿੰਘ ਬਰਾੜ ਨੇ ਪੱਤਰ ਜਾਰੀ ਕੀਤਾ ਹੈ। ਚੰਡੀਗੜ੍ਹ ਦੇ ਸਿੰਗਲ ਸ਼ਿਫਟ ਵਿਚ ਚਲਦੇ ਸਕੂਲਾਂ ਦਾ ਸਵੇਰ ਦਾ ਸਮਾਂ 8.20 ਤੋਂ 2.20 ਰਹੇਗਾ ਜਦਕਿ ਸਟਾਫ ਤੇ ਅਧਿਆਪਕਾਂ ਲਈ ਸਮਾਂ 8.10 ਵਜੇ ਤੋਂ 2.30 ਵਜੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਬਲ ਸ਼ਿਫਟ ਵਿਚ ਛੇਵੀਂ ਜਮਾਤ ਤੋਂ ਉਤੇ ਦੀਆਂ ਜਮਾਤਾਂ ਲਈ ਸਮਾਂ 8.00 ਤੋਂ 1.15 ਰਹੇਗਾ ਤੇ ਸਟਾਫ ਤੇ ਅਧਿਆਪਕਾਂ ਲਈ ਸਮਾਂ 7.50 ਤੋਂ 2.10 ਹੋਵੇਗਾ ਜਦਕਿ ਸ਼ਾਮ ਦੀ ਸ਼ਿਫਟ ਦੇ ਪਹਿਲੀ ਤੋਂ ਪੰਜਵੀਂ ਜਮਾਤ ਲਈ ਸਮਾਂ ਦੁਪਹਿਰ 12.45 ਤੋਂ 5.00 ਵਜੇ ਰਹੇਗਾ।

Advertisement
Advertisement