ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਇੰਸ ਲੈਬਾਂ ਵਿੱਚ ਵਿਦਿਆਰਥੀਆਂ ਨੂੰ ਮਿਲਣਗੀਆਂ ਆਧੁਨਕਿ ਸਹੂਲਤਾਂ: ਅਰੋੜਾ

12:01 PM Sep 24, 2023 IST
ਸਰਕਾਰੀ ਸਕੂਲ (ਲੜਕੀਆਂ) ਵਿੱਚ ਐਕਸਆਰ ਲੈਬ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ 4-ਡੀ ਵਿਸ਼ੇਸ਼ਤਾ ਵਾਲੀਆ ਐਕਸਆਰ ਲੈਬਾਂ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਐਕਸਆਰ ਤਕਨਾਲੋਜੀ ਨਾਲ ਸਕੂਲਾਂ ਵਿਚਲੀਆਂ ਸਾਇੰਸ ਲੈਬਾਂ ਵਿੱਚ ਵਿਦਿਆਰਥੀਆਂ ਨੂੰ ਅਤਿ-ਆਧੁਨਕਿ ਪ੍ਰਯੋਗੀ ਸੁਵਿਧਾਵਾਂ ਮਿਲਣਗੀਆਂ। ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਰਸਮੀ ਉਦਘਾਟਨੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਹਲਕੇ ਵਿੱਚ ਸਕੂਲੀ ਸਿੱਖਿਆ ਨੂੰ ਬੁਲੰਦੀਆਂ ’ਤੇ ਲਿਜਾਣ ਦੇ ਮਿੱਥੇ ਟੀਚੇ ਨੂੰ ਸਾਕਾਰ ਕਰਨ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਵਾਲਾ ਇਹ ਐਕਸਟੈਂਡੈਂਟ ਰਿਆਲਿਟੀ (ਐਕਸਆਰ) ਲੈਬਜ਼ ਪ੍ਰਾਜੈਕਟ ਜਰਮਨੀ ਕੰਪਨੀ ਮਿਰਾਕਲ10 ਦੇ ਸਹਿਯੋਗ ਨਾਲ ਆਰੰਭ ਕੀਤਾ ਗਿਆ ਹੈ ਜਿਸ ਨਾਲ ਸਾਡੇ ਵਿਦਿਆਰਥੀ ਆਪਣੀ ਰਚਨਾਤਮਕ ਤੇ ਗੁਣਾਤਮਕ ਸੋਚ ਨੂੰ ਵਿਕਸਤ ਕਰਦਿਆਂ ਸਮੇਂ ਦੇ ਹਾਣੀ ਬਣ ਕੇ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ। ਉਨ੍ਹਾਂ ਦੱਸਿਆ ਕਿ ਸਾਇੰਸ ਜਿਹੇ ਵਿਸ਼ਿਆਂ ਨੂੰ ਰੌਚਕਤਾ ਭਰਪੂਰ ਬਣਾਉਣ ਵਿੱਚ ਇਹ ਲੈਬਜ਼ ਲਾਹੇਵੰਦ ਸਾਬਤ ਹੋਣਗੀਆਂ ਜਿਸ ਤਹਿਤ ਵਿਦਿਆਰਥੀ ਕਲਾਸਰੂਮ ਵਿੱਚ ਬੈਠ ਕੇ ਹੀ ਸਕਰੀਨ ’ਤੇ ਸਬੰਧਤ ਵਿਸ਼ਾ ਵਸਤੂ ਦੀਆਂ 4 ਡਾਇਮੈਂਸ਼ਨ ਦੇ ਹਰ ਪੱਖ ਨੂੰ ਮਹਿਸੂਸ ਕਰ ਸਕਣਗੇ ਅਤੇ ਸੀਮਤ ਸਮੇਂ ਵਿੱਚ ਹੀ ਵਿਸ਼ੇ ਬਾਰੇ ਪ੍ਰਯੋਗੀ ਤੌਰ ’ਤੇ ਜਾਣੂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਲਕੇ ਦੇ ਸਾਰੇ 18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟ ਲੈਬਾਰਟਰੀਆਂ ਨਾਲ ਲੈਸ ਕੀਤਾ ਗਿਆ ਸੀ ਜਿਸ ਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ 1600 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਮੌਕੇ ਸਕੂਲੀ ਵਿਦਿਆਰਥਣ ਜਸਲੀਨ ਕੌਰ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਰੋਬੋਟਿਕ ਲੈਬ ਰਾਹੀਂ ਪਿਛਲੇ 4 ਮਹੀਨਿਆਂ ਤੋਂ ਪੜ੍ਹਾਈ ਕਰ ਰਹੀ ਹੈ ਅਤੇ ਇਸ ਸੁਵਿਧਾ ਰਾਹੀਂ ਦੇਸ਼ ਦੇ ਹੋਰਨਾਂ ਰਾਜਾਂ ਦੇ ਵਿਦਿਆਰਥੀਆਂ ਨਾਲ ਨਿਰੰਤਰ ਵਿਚਾਰ ਵਟਾਂਦਰਾ ਕਰਕੇ ਉਸ ਦਾ ਬੌਧਿਕ ਵਿਕਾਸ ਹੋ ਰਿਹਾ ਹੈ। ਇਸ ਮੌਕੇ ਮਿਰਾਕਲ10 ਦੇ ਵੈਂਚਰ ਬਿਲਡਰ ਕ੍ਰਿਸ਼ਨਾ ਤੋਪਰਾਨੀ, ਇੰਡੀਅਨ ਬੈਂਕ ਦੇ ਜਨਰਲ ਮੈਨੇਜਰ ਵਿਜੇ ਸਾਰੰਗੀ ਤੇ ਮੈਨੇਜਰ ਸੰਜੇ, ਸਕੂਲ ਪ੍ਰਿੰਸੀਪਲ ਨੀਲਮ ਰਾਣੀ ਨੈਕਸਜੈੱਨ ਕੰਪਨੀ ਦੇ ਦੇ ਸੀਈਓ ਅਮਿਤ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਓਐਸਡੀ ਅੰਮ੍ਰਿਤਪਾਲ ਸਿੰਘ ਸਿੱਧੂ, ਮਨਪ੍ਰੀਤ ਬਾਂਸਲ ਤੇ ਨਰਿੰਦਰ ਸਿੰਘ ਠੇਕੇਦਾਰ ਵੀ ਹਾਜ਼ਰ ਸਨ।

Advertisement

Advertisement