ਸ਼ਤਰੰਜ ਮੁਕਾਬਲੇ ’ਚ ਵਿਦਿਆਰਥੀਆਂ ਨੇ ਤਗ਼ਮੇ ਜਿੱਤੇ
06:36 AM Aug 30, 2024 IST
ਧੂਰੀ
Advertisement
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 68ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਬਸੰਤ ਵੈਲੀ ਪਬਲਿਕ ਸਕੂਲ ਲੱਡਾ ਵਿੱਚ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਸ਼ਤਰੰਜ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰੰਡਰ-14, 17 ਤੇ 19 ਸਾਲ ਵਰਗ ਵਿੱਚ ਭਾਗ ਲੈਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅੰਡਰ-14 ਦੇ ਮੁਕਾਬਲੇ ਵਿੱਚ ਲੜਕਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਅੰਡਰ-17 ਦੇ ਮੁਕਾਬਲਿਆਂ ਵਿੱਚ ਲੜਕੀਆਂ ਨੇ ਜ਼ਿਲ੍ਹੇ ’ਚੋਂ ਤੀਜਾ ਸਥਾਨ। ਇਸੇ ਤਰ੍ਹਾਂ ਅੰਡਰ-19 ਵਿੱਚ ਲੜਕੀਆਂ ਨੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਅਤੇ ਲੜਕਿਆਂ ਨੇ ਜ਼ਿਲ੍ਹੇ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ। ਬੱਚਿਆਂ ਦੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਬੱਚਿਆਂ ਅਤੇ ਕੋਚ ਸੁਰਿੰਦਰ ਪਾਲ ਸਿੰਘ ਦੀ ਹੌਸਲਾ-ਅਫਜ਼ਾਈ ਕੀਤੀ। -ਖੇਤਰੀ ਪ੍ਰਤੀਨਿਧ
Advertisement
Advertisement