ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਦੌਲਾ ਵਿੱਚ ਬਣੇਗਾ ਪੀਆਰਟੀਸੀ ਦਾ ਸਬ-ਡਿੱਪੂ : ਭੁੱਲਰ

09:05 AM Dec 04, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ
ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਵਧੀਆ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ। ਇਸ ਸਬੰਘੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਅਤੇ ਪਿਹੋਵਾ ਸਣੇ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ਼ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੀਆਰਟੀਸੀ ਵੱਲੋਂ ਇੱਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ ਪੀਆਰਟੀਸੀ ਸਾਲਾਨਾ ਲਗਪਗ 97 ਲੱਖ ਰੁਪਏ ਦੀ ਬਿਜਲੀ ਦੀ ਬੱਚਤ ਕਰੇਗੀ। ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

Advertisement

Advertisement