ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਫਾਇਰ ਅਫ਼ਸਰ ਕਾਬੂ

08:45 AM Jul 05, 2023 IST
featuredImage featuredImage

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 4 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿੱਚ ਤਾਇਨਾਤ ਸਬ-ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਵਾਸੀ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ-ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲੀਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਹ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਿਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ-ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਸਬ-ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
Tags :
ਅਫ਼ਸਰਸਬ-ਫਾਇਰਕਾਬੂਦੋਸ਼ਰਿਸ਼ਵਤਵੱਲੋਂਵਿਜੀਲੈਂਸ