For the best experience, open
https://m.punjabitribuneonline.com
on your mobile browser.
Advertisement

ਸਬ-ਇੰਸਪੈਕਟਰ ਹੱਤਿਆ ਕਾਂਡ: ਚਾਰ ਔਰਤਾਂ ਸਣੇ 18 ਮੁਲਜ਼ਮ ਅਦਾਲਤ ਵਿੱਚ ਪੇਸ਼, 4 ਦਿਨਾਂ ਦਾ ਮਿਲਿਆ ਪੁਲੀਸ ਰਿਮਾਂਡ

08:12 PM Apr 11, 2025 IST
ਸਬ ਇੰਸਪੈਕਟਰ ਹੱਤਿਆ ਕਾਂਡ  ਚਾਰ ਔਰਤਾਂ ਸਣੇ 18 ਮੁਲਜ਼ਮ ਅਦਾਲਤ ਵਿੱਚ ਪੇਸ਼  4 ਦਿਨਾਂ ਦਾ ਮਿਲਿਆ ਪੁਲੀਸ ਰਿਮਾਂਡ
ਸਰਪੰਚ ਕੁਲਦੀਪ ਸਿੰਘ ਤੇ ਉਸ ਦੇ ਸਾਥੀਆਂ ਨੂੰ ਕੋਰਟ ਵਿਚ ਪੇਸ਼ੀ ਲਈ ਲੈ ਕੇ ਆਏ ਪੁਲੀਸ ਮੁਲਾਜ਼ਮ।
Advertisement

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 11 ਅਪਰੈਲ
ਇਥੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਬੁੱਧਵਾਰ ਵੀ ਰਾਤ ਨੂੰ ਦੋ ਗੁੱਟਾਂ ਵਿਚਾਲੇ ਵਿਵਾਦ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ 11 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰ ਔਰਤਾਂ ਸਮੇਤ 18 ਮੁਲਜ਼ਮਾਂ ਨੂੰ ਅੱਜ ਖਡੂਰ ਸਾਹਿਬ ਸਥਿਤ ਜੇਐਮਆਈਸੀ ਰਾਜਦੀਪ ਸਿੰਘ ਮਾਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਦਾ ਸ਼ਨਿੱਚਰਵਾਰ ਨੂੰ ਭਿੱਖੀਵਿੰਡ ਵਿਚ ਸਸਕਾਰ ਕੀਤਾ ਜਾਵੇਗਾ। ਅੰਤਿਮ ਰਸਮਾਂ ਵਿਚ ਡੀਜੀਪੀ ਗੌਰਵ ਯਾਦਵ ਵੀ ਸ਼ਾਮਲ ਹੋਣਗੇ।

Advertisement

ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਵਧੀਕ ਐੱਸਐੱਚਓ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਪੁਲੀਸ ਵੱਲੋਂ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੇ ਕਰੀਬ 70 ਲੋਕਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਸੀ। ਦੋ ਦਿਨਾਂ ਦੀ ਛਾਪੇਮਾਰੀ ਦੌਰਾਨ ਪੁਲੀਸ ਨੇ ਕੁੱਲ 18 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਖਡੂਰ ਸਾਹਿਬ ਸਥਿਤ ਜੇਐਮਆਈਸੀ ਰਾਜਦੀਪ ਸਿੰਘ ਮਾਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

Advertisement
Advertisement

ਮੁਲਜ਼ਮਾਂ ਵਿੱਚ ਅੰਮ੍ਰਿਤਪਾਲ ਕੌਰ, ਰਜਵੰਤ ਕੌਰ, ਵੀਰ ਕੌਰ, ਮਨਜੀਤ ਕੌਰ ਤੋਂ ਇਲਾਵਾ ਵੱਸਣ ਸਿੰਘ, ਮਨਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਮਹਾਂਵੀਰ ਸਿੰਘ, ਆਕਾਸ਼ਦੀਪ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ, ਸਰਪੰਚ ਕੁਲਦੀਪ ਸਿੰਘ, ਅਰਸ਼ਦੀਪ ਸਿੰਘ, ਹਰਪਾਲ ਸਿੰਘ ਸਾਰੇ ਵਾਸੀ ਪਿੰਡ ਕੋਟ ਮੁਹੰਮਦ ਖਾਂ ਤੋਂ ਇਲਾਵਾ ਤਰਨ ਤਰਨ ਦੀ ਚੰਦਰ ਕਲੋਨੀ ਵਾਸੀ ਜੋਰਾਵਰ ਸਿੰਘ, ਪਿੰਡ ਪਿੱਦੀ ਵਾਸੀ ਪਲਵਿੰਦਰ ਸਿੰਘ, ਪਿੰਡ ਚੱਕ ਮਹਿਰ ਵਾਸੀ ਰਾਜਨਦੀਪ ਸਿੰਘ ਬਿੱਲੂ ਅਤੇ ਗੁਰਸੇਵਕ ਸਿੰਘ ਸ਼ਾਮਲ ਹਨ।

ਉਧਰ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਲੜਕੇ ਦੀ ਕੈਨੇਡਾ ਤੋਂ ਵਾਪਸੀ ਹੋ ਗਈ ਹੈ। ਪਰਿਵਾਰ ਨੇ ਫੈਸਲਾ ਕੀਤਾ ਹੈ ਕਿ ਸ਼ਨਿੱਚਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਜ਼ਿਲ੍ਹਾ ਹਸਪਤਾਲ ਤਰਨ ਤਾਰਨ ਦੇ ਤਿੰਨ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਜਾਣਾ ਹੈ। ਇਸ ਉਪਰੰਤ ਭਿੱਖੀਵਿੰਡ ਵਿੱਚ ਸਬ-ਇੰਸਪੈਕਟਰ ਚਰਨਜੀਤ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅੰਤਿਮ ਰਸਮਾਂ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਸ਼ਿਰਕਤ ਕਰਨਗੇ। ਡੀਆਈਜੀ ਗਿੱਲ ਨੇ ਦੱਸਿਆ ਕਿ ਸਬ ਇੰਸਪੈਕਟਰ ਦੀ ਹੱਤਿਆ ਮਾਮਲੇ ਨੂੰ ਲੈ ਕੇ ਪੁਲੀਸ ਵੱਲੋਂ ਹੋਰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Advertisement
Author Image

Advertisement