ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਬ-ਇੰਸਪੈਕਟਰ ਹੱਤਿਆ ਮਾਮਲਾ: ‘ਆਪ’ ਦੇ ਸਰਪੰਚ ਸਣੇ 50 ਦੇ ਕਰੀਬ ਵਿਅਕਤੀਆਂ ਖਿਲਾਫ਼ ਕੇਸ ਦਰਜ

01:27 PM Apr 10, 2025 IST
featuredImage featuredImage

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 10 ਅਪਰੈਲ

Advertisement

Punjab news ਇਥੇ ਬੀਤੀ ਦੇਰ ਰਾਤ ਪਿੰਡ ਕੋਟ ਮੁਹੰਮਦ ਖਾ ਵਿੱਚ ਦੋ ਧਿਰਾਂ ਦੇ ਝਗੜੇ ਨੂੰ ਸੁਲਝਾਉਣ ਗਈ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਪਾਰਟੀ ’ਤੇ ਹੋਏ ਹਮਲੇ ਦੌਰਾਨ ਮਾਰੇ ਗਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਮਾਮਲੇ ਵਿੱਚ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ’ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸਮੇਤ 50 ਵਿਅਕਤੀਆਂ ਖਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸਪੀਡੀ ਅਜੈਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਕੋਟ ਮੁਹੰਮਦ ਖਾ ਦੇ ਸਰਪੰਚ ਕੁਲਦੀਪ ਸਿੰਘ, ਰਾਜਬੀਰ ਸਿੰਘ, ਅਮਨਦੀਪ ਸਿੰਘ, ਗੁਰਦਿਆਲ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਹਰਮਨਜੀਤ ਸਿੰਘ, ਰਾਜਦੀਪ ਸਿੰਘ, ਗੁਰਸੇਵਕ ਸਿੰਘ, ਪਲਵਿੰਦਰ ਸਿੰਘ, ਜ਼ੋਰਾਵਰ ਸਿੰਘ, ਸਤਨਾਮ ਸਿੰਘ, ਅਰਸ਼ਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਚਮਕੌਰ ਸਿੰਘ, ਜਸ਼ਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ ਤੋਂ ਇਲਾਵਾ 40/50 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

ਚੇਤੇ ਰਹੇ ਕਿ ਪਿਛਲੇ ਦਸ ਦਿਨ ਤੋਂ ਪਿੰਡ ਕੋਟ ਮੁਹੰਮਦ ਖਾਂ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦਾ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਦੇ ਲੜਕੇ ਨਾਲ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਅਰਸ਼ਦੀਪ ਸਿੰਘ ਦੀ ਧਿਰ ਨੇ ਸਰਪੰਚ ਕੁਲਦੀਪ ਸਿੰਘ ਖਿਲਾਫ ਥਾਣਾ ਗੋਇੰਦਵਾਲ ਸਾਹਿਬ ਵਿਖੇ ਕਾਰਵਾਈ ਲਈ ਲਿਖਤੀ ਸ਼ਿਕਾਇਤ ਦਿੱਤੀ ਸੀ। ਹਾਲਾਂਕਿ ਗੋਇੰਦਵਾਲ ਪੁਲੀਸ ਕਥਿਤ ਸਿਆਸੀ ਦਬਾਅ ਦੇ ਚੱਲਦਿਆਂ ਸਰਪੰਚ ਕੁਲਦੀਪ ਸਿੰਘ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਸੀ।

ਬੀਤੀ ਰਾਤ ਦੋਵਾਂ ਧਿਰਾਂ ਦਰਮਿਆਨ ਝਗੜਾ ਵੱਧ ਗਿਆ। ਸਬ-ਇੰਸਪੈਕਟਰ ਚਰਨਜੀਤ ਸਿੰਘ ਮਸਲੇ ਦੇ ਨਿਪਟਾਰੇ ਲਈ ਆਪਣੀ ਟੀਮ ਨਾਲ ਉਥੇ ਪੁੱਜੇ ਤਾਂ ਸਰਪੰਚ ਕੁਲਦੀਪ ਸਿੰਘ ਦੀ ਧਿਰ ਨੇ ਡੀਐੱਸਪੀ ਅਤੁਲ ਸੋਨੀ ਦੇ ਸਾਹਮਣੇ ਸਬ-ਇੰਸਪੈਕਟਰ ਚਰਨਜੀਤ ਸਿੰਘ ਕੋਲੋਂ ਉਸ ਦਾ ਹੀ ਡਿਊਟੀ ਰਿਵਾਲਵਰ ਖੋਹ ਕੇ ਗੋਲੀ ਮਾਰ ਦਿੱਤੀ। ਚਰਨਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਖੂਨੀ ਝੜਪ ਦੌਰਾਨ ਸਹਾਇਕ ਏਐਸਆਈ ਜਸਬੀਰ ਸਿੰਘ ਵੀ ਬੁਰੀ ਤਰ੍ਹਾ ਜ਼ਖਮੀ ਹੋ ਗਿਆ, ਜਿਸ ਦੀ ਇੱਕ ਬਾਂਹ ਟੁੱਟੀ ਹੈ।

Advertisement