ਸਬ-ਇੰਸਪੈਕਟਰ ਪਰਾਸ਼ਰ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ
08:55 AM Aug 26, 2023 IST
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 25 ਅਗਸਤ
ਵਿਜੀਲੈਂਸ ਬਿਊਰੋ ਵੱਲੋਂ ਇੱਕ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਸਬ-ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਇੱਕ ਕਤਲ ਕੇਸ ਵਿੱਚ ਕਥਿਤ 35 ਲੱਖ ਰੁਪਏ ਦੀ ਰਿਸ਼ਵਤ ਦਾ ਲੈਣ-ਦੇਣ ਕਰਨ ਦੇ ਦੋਸ਼ਾਂ ਵਿੱਚ ਫ਼ਰੀਦਕੋਟ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ ਹੈ। ਇਸ ਕੇਸ ਵਿੱਚ ਇਸ ਤੋਂ ਪਹਿਲਾਂ ਵਿਜੀਲੈਂਸ ਡੀਐੱਸਪੀ ਸ਼ੁਸੀਲ ਕੁਮਾਰ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਕਤਲ ਕੇਸ ਵਿੱਚ ਮੁੱਖ ਮੁਲਜ਼ਮਾਂ ਨੂੰ ਰਿਸ਼ਵਤ ਲੈ ਕੇ ਕਲੀਨ ਚਿਟ ਦੇਣ ਦੇ ਮਾਮਲੇ ਵਿੱਚ ਖੇਮ ਚੰਦ ਪਰਾਸ਼ਰ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਲਾਜ਼ਮੀ ਹੈ। ਵਿਜੀਲੈਂਸ ਇਸ ਕੇਸ ਵਿੱਚ ਸਹਿ-ਮੁਲਜ਼ਮ ਐੱਸਪੀ ਗਗਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਲਈ ਵੀ ਛਾਪੇ ਮਾਰ ਰਹੀ ਹੈ।
Advertisement
Advertisement