ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਬ-ਜੂਨੀਅਰ ਕੌਮੀ ਹਾਕੀ ਚੈਂਪੀਅਨਸ਼ਿਪ ਸ਼ੁਰੂ

09:47 AM Sep 25, 2024 IST
ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਸਤੰਬਰ
ਚੰਡੀਗੜ੍ਹ ਦੇ ਸੈਕਟਰ-42 ’ਚ ਸਥਿਤ ਹਾਕੀ ਗਰਾਊਂਡ ਵਿੱਚ ਪਹਿਲੀ ਵਾਰ ਸਬ-ਜੂਨੀਅਰ ਹਾਕੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਹੈ। ਸ੍ਰੀ ਕਟਾਰੀਆ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਬ-ਜੂਨੀਅਰ ਹਾਕੀ ਚੈਂਪੀਅਨਸ਼ਿਪ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਾਕੀ ਭਾਰਤੀਆਂ ਦੇ ਦਿਲਾਂ ਦੇ ਬਹੁਤ ਨਜ਼ਦੀਕ ਹੈ। ਹੁਣ ਤੱਕ ਭਾਰਤ ਨੇ ਓਲੰਪਿਕ ਖੇਡਾਂ ਦੌਰਾਨ ਹਾਕੀ ’ਚ 13 ਤਗ਼ਮੇ ਹਾਸਲ ਕੀਤੇ ਹਨ। ਇਸ ਦੇ ਨਾਲ ਹੀ ਯੂਟੀ ਦੇ ਪ੍ਰਸ਼ਾਸਕ ਸ੍ਰੀ ਕਟਾਰੀਆ ਨੇ ਚੰਡੀਗੜ੍ਹ ਹਾਕੀ ਨੂੰ 20 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਸ੍ਰੀ ਕਟਾਰੀਆ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ ਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਦੀ ਹੈ। ਇਸੇ ਲਈ ਕੇਂਦਰ ਸਰਕਾਰ ਵੱਲੋਂ ‘ਵਿਕਸਤ ਭਾਰਤ 2047’ ਦੇ ਰਾਹ ’ਤੇ ਚੱਲਦਿਆਂ ਦੇਸ਼ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਯੂਟੀ ਦੇ ਪ੍ਰਸ਼ਾਸਕ ਨੇ ਚੰਡੀਗੜ੍ਹ ਸਣੇ ਦੇਸ਼ ਦੇ ਲੋਕਾਂ ਨੂੰ ਖੇਡਾਂ ਦੇ ਖੇਤਰ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਤੇ ਖੇਡ ਸਕੱਤਰ ਹਰੀ ਕਲੀਕੱਟ, ਖੇਡ ਕਮੇਟੀ ਦੇ ਪ੍ਰਧਾਨ ਸੰਜੇ ਟੰਡਨ ਅਤੇ ਖੇਡ ਡਾਇਰੈਕਟਰ ਸੌਰਭ ਅਰੋੜਾ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਤਿੰਨ ਅਕਤੂਬਰ ਤੱਕ ਚੱਲਣ ਵਾਲੀ ਚੈਂਪੀਅਨਸ਼ਿਪ ਵਿੱਚ ਦੇਸ਼ ਦੇ 28 ਸੂਬਿਆਂ ਤੋਂ 650 ਤੋਂ 700 ਦੇ ਕਰੀਬ ਖਿਡਾਰੀ ਤੇ ਅਧਿਕਾਰੀ ਹਿੱਸਾ ਲੈ ਰਹੇ ਹਨ।

Advertisement

Advertisement