ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬੇਦਾਰ ਜਗਜੀਵਨ ਰਾਮ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ

07:57 AM Jun 04, 2024 IST
ਸ਼ਹੀਦ ਜਗਜੀਵਨ ਰਾਮ ਦੀ ਚਿਖਾ ਨੂੰ ਅਗਨੀ ਦਿਖਾਉਂਦਾ ਹੋਇਆ ਉਨ੍ਹਾਂ ਦਾ ਪੁੱਤਰ।

ਦੀਪਕ ਠਾਕੁਰ
ਤਲਵਾੜਾ, 3 ਜੂਨ
ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਬੀਤੇ ਦਿਨ ਅਤਿਵਾਦੀਆਂ ਨਾਲ ਮੁਕਾਬਲੇ ’ਚ ਸ਼ਹੀਦ ਹੋਏ ਸੂਬੇਦਾਰ ਜਗਜੀਵਨ ਰਾਮ ਦਾ ਅੱਜ ਪਿੰਡ ਭਵਨੌਰ ਵਿੱਚ ਫ਼ੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਅਤੇ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਲਈ ਨੇੜਲੇ ਪਿੰਡਾਂ ਦੇ ਵੱਡੀ ਗਿਣਤੀ ਨੌਜਵਾਨ, ਸਮਾਜਿਕ, ਧਾਰਮਿਕ ਅਤੇ ਸਿਆਸੀ ਆਗੂ ਪਹੁੰਚੇ। ਦੇਰ ਸ਼ਾਮ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਫ਼ੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਚਿਖ਼ਾ ਨੂੰ ਅਗਨੀ ਸੂਬੇਦਾਰ ਜਗਜੀਵਨ ਰਾਮ ਦੇ ਇਕਲੌਤੇ ਪੁੱਤਰ ਨੇ ਦਿਖਾਈ।
ਜ਼ਿਕਰਯੋਗ ਹੈ ਕਿ ਸੂਬੇਦਾਰ ਜਗਜੀਵਨ ਰਾਮ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਵਿੱਚ ਡਿਊਟੀ ’ਤੇ ਤਾਇਨਾਤ ਸਨ। ਬੀਤੇ ਦਿਨ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਉਹ ਸ਼ਹੀਦ ਹੋ ਗਏ ਸਨ। ਉਹ ਇੱਕ ਮਹੀਨਾ ਪਹਿਲਾਂ ਹੀ ਘਰੋਂ ਛੁੱਟੀ ਕੱਟ ਕੇ ਗਏ ਸਨ ਤੇ ਤਿੰਨ ਮਹੀਨੇ ਬਾਅਦ ਉਨ੍ਹਾਂ ਨੇ ਸੇਵਾਮੁਕਤ ਹੋਣਾ ਸੀ। ਉਹ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਏ ਹਨ। ਇਸ ਦੌਰਾਨ ਵਿਧਾਇਕ ਕਰਮਬੀਰ ਘੁੰਮਣ ਦੇ ਪਿਤਾ ਜਗਮੋਹਨ ਬੱਬੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਰਾਸ਼ੀ ਅਤੇ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਫ਼ੌਜ ਦੇ ਅਧਿਕਾਰੀਆਂ ਤੋਂ ਇਲਾਵਾ ਭਾਜਪਾ ਆਗੂ ਰਘੂਨਾਥ ਰਾਣਾ, ਮੁਕੇਰੀਆਂ ਦੇ ਐੱਸਡੀਐੱਮ ਅਸ਼ੋਕ ਕੁਮਾਰ, ਤਲਵਾੜਾ ਦੇ ਨਾਇਬ ਤਹਿਸੀਲਦਾਰ, ਮੁਕੇਰੀਆਂ ਦੇ ਡੀਐੱਸਪੀ, ਤਲਵਾੜਾ ਦੇ ਐੱਸਐੱਚਓ, ਭਾਜਪਾ ਦੇ ਨੌਜਵਾਨ ਆਗੂ ਅੰਕਿਤ ਰਾਣਾ, ਡਾਕਟਰ ਸਤੀਸ਼ ਭਟੋਲੀ ਨੇ ਵੀ ਸ਼ਮੂਲੀਅਤ ਕੀਤੀ।

Advertisement

Advertisement