ਸੁਭਾਸ਼ ਪਰਿਹਾਰ ਨੂੰ ‘ਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ’
08:24 AM Jan 30, 2025 IST
ਖੇਤਰੀ ਪ੍ਰਤੀਨਿਧ
ਬਰਨਾਲਾ, 29 ਜਨਵਰੀ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਸੂਬਾਈ ਮੁੱਖ ਦਫ਼ਤਰ ਇੱਥੇ ਤਰਕਸ਼ੀਲ ਭਵਨ ਵਿਖੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਚਰਚਾ ਉਪਰੰਤ ਇਸ ਵਾਰ ‘ਕ੍ਰਿਸ਼ਨ ਬਰਗਾੜੀ ਯਾਦਗਾਰੀ ਸਾਲਾਨਾ ਸਮਾਗਮ’ 23 ਫ਼ਰਵਰੀ ਨੂੰ ਬਰਨਾਲਾ ਵਿਖੇ ਹੀ ਤਰਕਸ਼ੀਲ ਭਵਨ ਵਿਖੇ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਮਾਗਮ ਵਿੱਚ ਉੱਘੇ ਪ੍ਰਗਤੀਵਾਦੀ ਇਤਿਹਾਸਕਾਰ ਸੁਭਾਸ਼ ਪਰਿਹਾਰ ਨੂੰ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਜਦਕਿ ਪੰਜਾਬ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਸੰਬੋਧਨ ਕਰਨਗੇ।
Advertisement
Advertisement