ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਭਾਸ਼ ਸ਼ਰਮਾ ਵੱਲੋਂ ਜੇਪੀ ਨੱਢਾ ਨਾਲ ਮੁਲਾਕਾਤ

08:31 AM Aug 03, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਗਸਤ
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਸੰਸਦੀ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਨੂੰ ਪਾਰਟੀ ਉਮੀਦਵਾਰ ਬਣਾਉਣ ਲਈ ਸ੍ਰੀ ਨੱਢਾ ਦਾ ਧੰਨਵਾਦ ਕੀਤਾ। ਡਾ. ਸੁਭਾਸ਼ ਸ਼ਰਮਾ ਨੇ ਜੇਪੀ ਨੱਢਾ ਨੂੰ ਦੱਸਿਆ ਕਿ ਭਾਵੇਂ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਹਾਰ ਗਏ ਸਨ, ਪਰ ਉਹ ਹਲਕੇ ਵਿੱਚ ਪਾਰਟੀ ਦੀ ਮਜ਼ਬੂਤ ਮੌਜੂਦਗੀ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣਗੇ ਅਤੇ ਅਗਲੀਆਂ ਚੋਣਾਂ ਵਿੱਚ ਜ਼ਰੂਰ ਜਿੱਤ ਪ੍ਰਾਪਤ ਕਰਨਗੇ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਜੇਪੀ ਨੱਢਾ ਦਾ ਪਿਆਰ ਅਤੇ ਆਸ਼ੀਰਵਾਦ ਮਿਲਿਆ ਹੈ ਅਤੇ ਅੱਜ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਅੰਦਰ ਨਵੀਂ ਊਰਜਾ ਭਰੀ ਹੈ।

Advertisement

Advertisement
Advertisement