For the best experience, open
https://m.punjabitribuneonline.com
on your mobile browser.
Advertisement

ਦਲਿਤਾਂ ’ਤੇ ਅੱਤਿਆਚਾਰ ਦੀਆਂ ਘਟਨਾਵਾਂ ਸਬੰਧੀ ਮੰਗ ਪੱਤਰ ਸੌਂਪਿਆ

06:35 AM Mar 02, 2024 IST
ਦਲਿਤਾਂ ’ਤੇ ਅੱਤਿਆਚਾਰ ਦੀਆਂ ਘਟਨਾਵਾਂ ਸਬੰਧੀ ਮੰਗ ਪੱਤਰ ਸੌਂਪਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖ਼ੇਤਰੀ ਪ੍ਰਤੀਨਿਧ
ਚੰਡੀਗੜ੍ਹ, 1 ਮਾਰਚ
ਚੰਡੀਗੜ੍ਹ ਕਾਂਗਰਸ ਦੇ ਅਨੁਸੂਚਿਤ ਜਾਤੀ ਵਿਭਾਗ ਨੇ ਦੇਸ਼ ਭਰ ਵਿੱਚ ਖਾਸ ਕਰ ਕੇ ਉੱਤਰ ਪ੍ਰਦੇਸ਼ ਵਿੱਚ ਦਲਿਤਾਂ ’ਤੇ ਅੱਤਿਆਚਾਰ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਚੰਡੀਗੜ੍ਹ ਕਾਂਗਰਸ ਦੇ ਅਨੁਸੂਚਿਤ ਜਾਤੀ ਵਿੰਗ ਦੇ ਚੇਅਰਮੈਨ ਧਰਮਵੀਰ ਗਾਂਧੀ ਦੀ ਅਗੁਵਾਈ ਹੇਠ ਵਫਦ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੇ ਅਤੇ ਇੱਕ ਮੰਗ ਪੱਤਰ ਸੌਂਪਿਆ। ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ ’ਚ ਵਿਭਾਗ ਦੇ ਚੇਅਰਮੈਨ ਧਰਮਵੀਰ ਗਾਂਧੀ ਨੇ ਕਿਹਾ ਕਿ ਹਾਲ ਹੀ ’ਚ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ’ਚ ਪੁਲੀਸ ਦੀ ਗੋਲੀਬਾਰੀ ’ਚ ਇਕ ਮਾਸੂਮ ਦਲਿਤ ਵਿਦਿਆਰਥੀ ਦੀ ਉਸ ਸਮੇਂ ਮੌਤ ਹੋ ਗਈ ਸੀ ਜਦੋਂ ਉਹ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖ਼ਿਆ ਦੇ ਕੇ ਘਰ ਪਰਤ ਰਿਹਾ ਸੀ। ਦਲਿਤ ਆਗੂ ਨੇ ਦੋਸ਼ ਲਾਇਆ ਕਿ ਯੂਪੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਉਸ ਦੇ ਪਰਿਵਾਰ ਦੀ ਮਰਜ਼ੀ ਦੇ ਖ਼ਿਲਾਫ਼ ਦਫ਼ਨਾਇਆ ਤਾਂ ਜੋ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੇ ਗਏ ਜੁਰਮ ਦੇ ਸਬੂਤਾਂ ਨੂੰ ਨਸ਼ਟ ਕੀਤਾ ਜਾ ਸਕੇ। ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਜ਼ਾਹਿਦ ਪਰਵੇਜ਼ ਖਾਨਨੇ ਵੀ ਦਲਿਤਾਂ ਦੇ ਹਿੱਤਾਂ ਵਿਰੁੱਧ ਕੰਮ ਕਰਨ ਲਈ ਭਾਜਪਾ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਜੋ ਉੱਤਰ ਪ੍ਰਦੇਸ਼ ਵਿੱਚ ਦਲਿਤ ਨੌਜਵਾਨਾਂ ਦੀ ਦੁਖਦ ਮੌਤ ਲਈ ਜ਼ਿੰਮੇਵਾਰ ਹਨ।

Advertisement

Advertisement
Author Image

joginder kumar

View all posts

Advertisement
Advertisement
×