For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਮੰਗ ਪੱਤਰ ਸੌਂਪਿਆ

07:53 AM Mar 08, 2024 IST
ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਮੰਗ ਪੱਤਰ ਸੌਂਪਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੰਨਾ: ਆਲ ਇੰਡੀਆ ਕਾਂਗਰਸ ਐੱਸਸੀ ਵਿਭਾਗ ਦੇ ਕੌਮੀ ਚੇਅਰਮੈਨ ਰਾਜੇਸ਼ ਲਲੋਟੀਆ ਤੇ ਪੰਜਾਬ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਸਾਬਕਾ ਵਿਧਾਇਕ ਹਲਕਾ ਗਿੱਲ ਦੇ ਨਿਰਦੇਸ਼ਾਂ ਹੇਠ ਉੱਤਰ ਪ੍ਰਦੇਸ਼ ’ਚ ਮਾਰੇ ਗਏ ਅਨੁਸੂਚਿਤ ਜਾਤੀ ਦੇ ਲੜਕੇ ਸੁਮੇਸ਼ (17) ਨੂੰ ਇਨਸਾਫ਼ ਦਿਵਾਉਣ ਲਈ ਐੱਸਸੀ ਵਿਭਾਗ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ, ਗੁਰਜੀਤ ਸਿੰਘ, ਸੁਰਮੁੱਖ ਸਿੰਘ, ਕਰਮਜੀਤ ਸਿੰਘ ਸਿਫ਼ਤੀ ਦੀ ਅਗਵਾਈ ਹੇਠਾਂ ਏਡੀਸੀ ਖੰਨਾ ਦੀ ਗੈਰਹਾਜ਼ਰੀ ਵਿਚ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਸੁਮੇਸ਼ ਆਪਣੀ 10ਵੀਂ ਦੀ ਬੋਰਡ ਦੀ ਪ੍ਰੀਖਿਆ ਦੇ ਕੇ ਘਰ ਪਰਤ ਰਿਹਾ ਸੀ, ਜਦੋਂ ਯੂਪੀ ਪੁਲੀਸ ਦੀ ਗੋਲੀਬਾਰੀ ਵਿਚ ਉਸ ਦੀ ਮੌਤ ਹੋ ਗਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×