ਸੇਵਾਵਾਂ ਰੈਗੂਲਰ ਕਰਵਾਉਣ ਲਈ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ
05:56 AM Apr 28, 2024 IST
ਧੂਰੀ: ਬਿਜਲੀ ਵਿਭਾਗ ਵਿੱਚ ਸੰਨ 2008-09 ਵਿੱਚ ਭਰਤੀ ਹੋਏ ਮੀਟਰ ਰੀਡਰ, ਕੈਸ਼ੀਅਰ ਅਤੇ ਬਿੱਲ ਵੰਡਕਾਂ ਨੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ। ਪੰਜਾਬ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਪੀ, ਮੀਤ ਪ੍ਰਧਾਨ ਜਸਪਾਲ ਸਿੰਘ ਛੰਨਾ, ਰੋਮਨਪ੍ਰੀਤ ਸਿੰਘ, ਬਲਜੀਤ ਸਿੰਘ, ਵਰਿੰਦਰ ਤੇ ਸਿਕੰਦਰ ਸਿੰਘ ਆਦਿ ’ਤੇ ਅਧਾਰਤ ਵਫ਼ਦ ਨੇ ਆਪ ਉਮੀਦਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 10 ਸਾਲਾ ਪਾਲਿਸੀ ਅਧੀਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਇਸ ਪਾਲਿਸੀ ਵਿੱਚ ਉਕਤ ਕੇਡਰ ਨਾਲ ਸਬੰਧਤ ਮੁਲਾਜ਼ਮਾਂ ਨਹੀਂ ਲਿਆ ਜਾ ਰਿਹਾ। ਆਗੂਆਂ ਅਨੁਸਾਰ ‘ਆਪ’ ਉਮੀਦਵਾਰ ਨੇ ਉਨ੍ਹਾਂ ਦੀਆ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਚੋਣ ਜ਼ਾਬਤੇ ਦਾ ਹਵਾਲਾ ਦਿੰਦਿਆਂ ਚੋਣਾਂ ਮਗਰੋਂ ਮਸਲਾ ਵਿਚਾਰਕੇ ਹੱਲ ਕਰਨ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement
Related News
Advertisement