ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀ ਮੰਤਰੀ ਨੂੰ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਪੱਤਰ ਸੌਂਪਿਆ

06:42 AM Aug 05, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 4 ਅਗਸਤ
ਮੀਡੀਆ ਵੈੱਲਬਿੰਗ ਐਸੋਸੀਏਸ਼ਨ ਪੱਤਰਕਾਰਾਂ ਦੀਆਂ ਮੰਗਾਂ ਨੂੰ ਸਰਕਾਰ ਅੱਗੇ ਪੇਸ਼ ਕਰਨ ਲਈ ਲਗਾਤਾਰ ਆਪਣਾ ਫਰਜ਼ ਨਿਭਾ ਰਹੀ ਹੈ। ਇਸੇ ਲੜੀ ਤਹਿਤ ਅੱਜ ਜਥੇਬੰਦੀ ਦੇ ਯਮੁਨਾਨਗਰ ਜ਼ਿਲ੍ਹਾ ਪ੍ਰਧਾਨ ਦੇਵੀ ਦਾਸ ਸ਼ਾਰਦਾ ਦੀ ਅਗਵਾਈ ਹੇਠ ਇੱਕ ਵਫ਼ਦ ਖੇਤੀਬਾੜੀ ਮੰਤਰੀ ਕੰਵਰਪਾਲ ਗੁੱਜਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ।
ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਮੁੱਖ ਮੰਤਰੀ ਅੱਗੇ ਰੱਖਣ ਅਤੇ ਪੱਤਰਕਾਰਾਂ ਦੇ ਹਿੱਤ ਵਿੱਚ ਪੂਰੀ ਤਰ੍ਹਾਂ ਪੈਰਵੀ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ, ਇਸ ਲਈ ਉਨ੍ਹਾਂ ਨੂੰ ਵੀ ਬਾਕੀ ਤਿੰਨ ਥੰਮ੍ਹਾਂ ਵਾਂਗ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਮਹਿਤਾ ਨੇ ਦੱਸਿਆ ਕਿ ਉਹ ਲਗਾਤਾਰ ਸਰਕਾਰ ਅੱਗੇ ਐਸੋਸੀਏਸ਼ਨ ਰਾਹੀਂ ਪੱਤਰਕਾਰਾਂ ਦੇ ਹਿੱਤਾਂ ਲਈ ਆਵਾਜ਼ ਉਠਾਉਂਦੇ ਆ ਰਹੇ ਹਨ। ਐਸੋਸੀਏਸ਼ਨ ਵੱਲੋਂ ਖੇਤੀਬਾੜੀ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿੱਚ ਪੱਤਰਕਾਰਾਂ ਲਈ ਮਾਨਤਾ ਦੇ ਨਿਯਮਾਂ ਨੂੰ ਸਰਲ ਕਰਨ ਤੋਂ ਇਲਾਵਾ ਉਨ੍ਹਾਂ ਦੀ ਪੈਨਸ਼ਨ ਵਧਾ ਕੇ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਪੈਨਸ਼ਨ ਦੀ ਉਮਰ 60 ਸਾਲ ਤੋਂ ਘਟਾ ਕੇ 55 ਸਾਲ ਕਰਨ ਅਤੇ ਮਾਨਤਾ ਦੇ ਨਿਯਮ ਵਿੱਚ 5 ਸਾਲ ਦੀ ਸ਼ਰਤ ਨੂੰ ਰੱਦ ਕਰਨ ਦੀ ਮੰਗ ਤੋਂ ਇਲਾਵਾ ਹਰ ਸਾਲ ਹਰਿਆਣਾ ਰੋਡਵੇਜ਼ ਦੀਆਂ 4 ਹਜ਼ਾਰ ਕਿਲੋਮੀਟਰ ਬੱਸਾਂ ਦੀ ਸੇਵਾ ਖਤਮ ਕਰਕੇ ਇਸ ਨੂੰ ਅਸੀਮਤ ਬਣਾਉਣ, ਪੰਚਕੂਲਾ ਵਿੱਚ ਮੀਡੀਆ ਕਲੱਬ ਲਈ ਐਸੋਸੀਏਸ਼ਨ ਨੂੰ ਪਲਾਟ ਦੇਣ, ਪੱਤਰਕਾਰਾਂ ਲਈ ਟੋਲ ਟੈਕਸ ਮੁਕਤ ਕਰਨ ਸਮੇਤ ਕਈ ਮੰਗਾਂ ਰੱਖੀਆਂ ਗਈਆਂ ਹਨ।

Advertisement

Advertisement