ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ

08:05 AM Jul 11, 2024 IST
ਅਪਰੇਸ਼ਨ ਮਗਰੋਂ ਮਰੀਜ਼ ਦਾ ਹਾਲ ਜਾਣਦੇ ਹੋਏ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਹੋਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 10 ਜੁਲਾਈ
ਸਰਕਾਰੀ ਮੈਡੀਕਲ ਕਾਲਜ ਮੁਹਾਲੀ ਅਤੇ ਸਰਕਾਰੀ ਹਸਪਤਾਲ ਫੇਜ਼-6 ਦੇ ਡਾਕਟਰਾਂ ਨੇ ਐੱਨਆਰਆਈ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਫਲ ਸਰਜਰੀ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮੈਡੀਕਲ ਕਾਲਜ ਦੀ ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸਰਕਾਰੀ ਹਸਪਤਾਲ ਦੇ ਐੱਸਐੱਮਓ ਡਾ. ਐੱਚ.ਐੱਸ. ਚੀਮਾ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਪਹਿਲਾ ਸਫਲ ਅਪਰੇਸ਼ਨ ਹੈ ਜਿਸ ਦਾ ਸਿਹਰਾ ਆਰਥੋ ਵਿਭਾਗ ਦੇ ਮੁਖੀ ਡਾ. ਅਨੁਪਮ ਮਹਾਜਨ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 45 ਸਾਲਾ ਪੰਜਾਬੀ ਔਰਤ ਨੇ ਪ੍ਰਾਈਵੇਟ ਹਸਪਤਾਲ ਦੀ ਥਾਂ ਸਰਕਾਰੀ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣ ਨੂੰ ਤਰਜੀਹ ਦਿੱਤੀ। ਮਰੀਜ਼ ਨੂੰ ਚੱਲਣ-ਫਿਰਨ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ। ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਮਗਰੋਂ ਅਪਰੇਸ਼ਨ ਦੀ ਸਲਾਹ ਦਿੱਤੀ ਅਤੇ ਮਰੀਜ਼ ਦੀ ਸਹਿਮਤੀ ਨਾਲ ਅਪਰੇਸ਼ਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਲਈ ਇਹ ਮਾਣ ਵਾਲੀ ਗੱਲ ਹੈ ਕਿ ਇੱਥੇ ਸਪਾਈਨ ਸਰਜਰੀ ਦਾ ਪਹਿਲਾ ਅਪਰੇਸ਼ਨ ਹੋਇਆ ਹੈ। ਸਰਜਰੀ ’ਤੇ ਮਹਿਜ਼ 20 ਕੁ ਹਜ਼ਾਰ ਰੁਪਏ ਦਾ ਖ਼ਰਚਾ ਆਇਆ ਹੈ।
ਜੇਕਰ ਇਹ ਸਰਕਾਰੀ ਕਿਸੇ ਨਿੱਜੀ ਹਸਪਤਾਲ ਵਿੱਚ ਹੁੰਦੀ ਤਾਂ ਘੱਟੋ-ਘੱਟ ਦੋ-ਤਿੰਨ ਲੱਖ ਰੁਪਏ ਦਾ ਖ਼ਰਚਾ ਹੋ ਜਾਣਾ ਸੀ। ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਲਗਪਗ ਸਾਰੀਆਂ ਐਡਵਾਂਸ ਸਰਜਰੀਆਂ ਹੋ ਰਹੀਆਂ ਹਨ, ਜਿਨ੍ਹਾਂ ਦਾ ਮਰੀਜ਼ਾਂ ਨੂੰ ਕਾਫ਼ੀ ਲਾਭ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

Advertisement

Advertisement