ਐਂਟੀ-ਟੈਂਕ ਮਿਜ਼ਾਈਲ ਪ੍ਰਣਾਲੀ ਦੀ ਸਫਲ ਅਜਮਾਇਸ਼
04:33 PM Apr 14, 2024 IST
ਨਵੀਂ ਦਿੱਲੀ, 14 ਅਪਰੈਲ
ਭਾਰਤੀ ਫੌਜ ਨੇ ਦੁਸ਼ਮਣ ਦੇ ਟੈਂਕਾਂ ਨੂੰ ਕਿਸੇ ਵੀ ਥਾਂ ਤੋਂ ਨਿਸ਼ਾਨਾ ਬਣਾਉਣ ਵਿੱਚ ਸਮਰੱਥ ਦੇਸ਼ ਵਿੱਚ ਬਣੀ ‘ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ ਮਿਜ਼ਾਈਲ’ (ਐੱਮਪੀਏਟੀਜੀਐੱਮ) ਹਥਿਆਰ ਪ੍ਰਣਾਲੀ ਦੀ ਸਫਲ ਅਜਮਾਇਸ਼ ਕੀਤੀ ਗਈ। ਇਸ ਅਜਮਾਇਸ਼ ਨਾਲ ਇਸ ਨੂੰ ਫੌਜ ਵਿੱਚ ਸ਼ਾਮਲ ਦਾ ਰਾਹ ਪੱਧਰਾ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਥਿਆਰ ਪ੍ਰਣਾਲੀ ਨੂੰ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਨੇ ਵਿਕਸਤ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਪ੍ਰਣਾਲੀ ਦੀ ਸਫਲ ਅਜਮਾਇਸ਼ ਲਈ ਡੀਆਰਡੀਓ ਅਤੇ ਭਾਰਤੀ ਫੌਜ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਆਧੁਨਿਕ ਤਕਨਾਲੋਜੀ ਆਧਾਰਿਤ ਰੱਖਿਆ ਪ੍ਰਣਾਲੀ ਦੇ ਵਿਕਾਸ ਵਿੱਚ ਆਤਮ ਨਿਰਭਰਤਾ ਹਾਸਲ ਕਰਨ ਵੱਲ ਅਹਿਮ ਕਦਮ ਕਰਾਰ ਦਿੱਤਾ। -ਪੀਟੀਆਈ
Advertisement
Advertisement