For the best experience, open
https://m.punjabitribuneonline.com
on your mobile browser.
Advertisement

ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

07:44 PM Apr 30, 2025 IST
ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ
ਸੁੱਚਾ ਸਿੰਘ ਛੋਟੇਪੁਰ
Advertisement

ਕੇਪੀ ਸਿੰਘ
ਗੁਰਦਾਸਪੁਰ, 30 ਅਪਰੈਲ
Punjab news ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ।

Advertisement

ਛੋਟੇਪੁਰ 28 ਅਤੇ 29 ਅਪਰੈਲ ਦੀ ਦਰਮਿਆਨੀ ਰਾਤ ਨੂੰ ਜਦੋਂ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਲਾਸ ਏਂਜਲਸ ਜਾਣ ਲਈ ਦਿੱਲੀ ਪਹੁੰਚੇ ਤਾਂ ਹਵਾਈ ਅੱਡੀ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਬਹੁਤ ਦੁਖਦ ਤਜਰਬਾ ਸੀ। ਟੂਰਿਸਟ ਵੀਜ਼ਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਜਦੋਂ ਸਾਰੇ ਦਸਤਾਵੇਜ਼ ਪੂਰੇ ਹਨ, ਤਾਂ ਇਮੀਗ੍ਰੇਸ਼ਨ ਵੱਲੋਂ ਉਨ੍ਹਾਂ ਨੂੰ ਕਿਸ ਆਧਾਰ ’ਤੇ ਰੋਕਿਆ ਅਤੇ ਪਾਸਪੋਰਟ ਜ਼ਬਤ ਕੀਤਾ ਗਿਆ। ਇਮੀਗ੍ਰੇਸ਼ਨ ਵਾਲਿਆਂ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਛੋਟੇਪੁਰ ਅਨੁਸਾਰ ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਕੋਈ ਵੀ ਸਿਵਲ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੈ।

Advertisement
Advertisement

ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਿਰਫ਼ ਏਨਾ ਕਿਹਾ ਗਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਦੁਰਵਰਤੋਂ ਕੀਤੀ ਗਈ ਹੈ ਜਦਕਿ ਨਾ ਤਾਂ ਕਦੀ ਉਨ੍ਹਾਂ ਕਿਸੇ ਨੂੰ ਆਪਣਾ ਪਾਸਪੋਰਟ ਦਿੱਤਾ ਅਤੇ ਨਾ ਹੀ ਇਸ ਦੀ ਚੋਰੀ ਹੋਈ। ਉਨ੍ਹਾਂ ਨੂੰ ਕਿਹਾ ਗਿਆ ਕਿ 10-15 ਦਿਨ ਬਾਅਦ ਉਨ੍ਹਾਂ ਦਾ ਪਾਸਪੋਰਟ ਜਲੰਧਰ ਸਥਿਤ ਪਾਸਪੋਰਟ ਦਫਤਰ ਪਹੁੰਚ ਜਾਵੇਗਾ ਅਤੇ ਪੂਰੀ ਗੱਲ ਪਤਾ ਲੱਗ ਜਾਵੇਗੀ। ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਧਿਕਾਰੀ ਆਪਣੀ ਗੱਲ ’ਤੇ ਅੜੇ ਰਹੇ।

ਗੁਰਦਾਸਪੁਰ ਤੋਂ 15 ਕਿਲੋਮੀਟਰ ਦੂਰ ਪਿੰਡ ਛੋਟੇਪੁਰ ਰਹਿਣ ਵਾਲੇ ਸੁੱਚਾ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ 2019 ਵਿੱਚ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ (ਆਰਪੀਓ) ਤੋਂ ਆਪਣੇ ਪਾਸਪੋਰਟ ਨਵਿਆਇਆ ਸੀ। ਉਹ ਕਈ ਵਾਰ ਵਿਦੇਸ਼ ਯਾਤਰਾ ਕਰ ਚੁੱਕੇ ਹਨ। ਦੱਸਣਯੋਗ ਹੈ ਕਿ 2014 ਦੀਆਂ ਚੋਣਾਂ ਵਿੱਚ, ਛੋਟੇਪੁਰ ਨੇ ਗੁਰਦਾਸਪੁਰ ਸੰਸਦੀ ਸੀਟ ਤੋਂ ਚੋਣ ਲੜੀ ਸੀ ਅਤੇ ਫ਼ਿਲਮ ਅਦਾਕਾਰ ਵਿਨੋਦ ਖੰਨਾ ਅਤੇ ਪ੍ਰਤਾਪ ਬਾਜਵਾ ਤੋਂ ਬਾਅਦ 1.80 ਲੱਖ ਵੋਟਾਂ ਪ੍ਰਾਪਤ ਕਰਕੇ ਤੀਜੇ ਸਥਾਨ ’ਤੇ ਰਹੇ ਸਨ।

Advertisement
Author Image

Advertisement