ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਵੱਲੋਂ ਖੁਦਕੁਸ਼ੀ
07:26 AM Nov 18, 2023 IST
ਮਾਨਸਾ (ਪੱਤਰ ਪ੍ਰੇਰਕ): ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਵੱਲੋਂ ਫ਼ਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸਬੰਧ ਵਿਚ ਥਾਣਾ ਝੁਨੀਰ ਪੁਲੀਸ ਨੇ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ’ਚ ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਮੱਘਰ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਬਲਜਿੰਦਰ ਸਿੰਘ ਦੀ ਘਰ ਵਾਲੀ ਦੇ ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਰਕੇ ਬਲਜਿੰਦਰ ਸਿੰਘ ਨੇ ਇਨ੍ਹਾਂ ਤੋਂ ਤੰਗ ਆ ਕੇ ਫਾਹਾ ਲਗਾ ਲਿਆ ਅਤੇ ਆਤਮ ਹੱਤਿਆ ਕਰ ਲਈ। ਬਲਜਿੰਦਰ ਸਿੰਘ ਦੇ ਪਿਤਾ ਮੱਘਰ ਸਿੰਘ ਦੇ ਬਿਆਨ ’ਤੇ ਪੁਲੀਸ ਨੇ ਪਤਨੀ ਸੰਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਕੁਲਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement