ਹਤਿੰਦਰ ਮਹਿਤਾਜਲੰਧਰ, 2 ਅਪਰੈਲਪੰਜਾਬੀ ਸੂਫੀ ਗਾਇਕ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ (60) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਰੇਸ਼ਮ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ।ਪਤਾ ਲੱਗਾ ਹੈ ਕਿ ਕੁਝ ਸਮਾਂ ਪਹਿਲਾਂ ਦਿਲ ਦੀ ਤਕਲੀਫ ਕਾਰਨ ਰੇਸ਼ਮ ਕੌਰ ਦਾ ਇਲਾਜ ਚੱਲ ਰਿਹਾ ਸੀ ਤੇ ਅੱਜ ਉਨ੍ਹਾਂ ਦਾ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।