ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਡ ਮਿੱਲ: ਸੰਘਰਸ਼ ਦੀ ਕਮਾਨ ਸਾਂਭੇਗਾ ਸੰਯੁਕਤ ਕਿਸਾਨ ਮੋਰਚਾ

07:19 AM Jul 24, 2024 IST
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੰਘਰਸ਼ ਦਾ ਐਲਾਨ ਕਰਦੇ ਹੋਏ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 23 ਜੁਲਾਈ
ਕਿਸਾਨਾਂ ਦੇ ਖੇਤਾਂ ’ਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਲੈ ਕੇ ਰਾਣਾ ਸ਼ੂਗਰ ਲਿਮਟਿਡ ਵੱਲੋਂ ਭੁਗਤਾਨ ਨਾ ਕਰਨ ਦੇ ਵਿਰੋਧ ਵਿੱਚ ਭਾਵੇਂ 15 ਜੁਲਾਈ ਤੋਂ ਰਾਣਾ ਸ਼ੂਗਰ ਲਿਮਟਿਡ ਬੁੱਟਰ ਵਿਚ ਲਗਾਤਾਰ ਧਰਨਾ ਜਾਰੀ ਹੈ ਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇਥੇ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ-ਅੰਦਰ ਪੀੜਤਾਂ ਨੂੰ ਰਾਸ਼ੀ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਮੋਰਚੇ ਵੱਲੋਂ ਅੰਦੋਲਨ ਆਪਣੇ ਹੱਥਾਂ ਵਿੱਚ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਸੰਯੂਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਦੱਸਿਆ ਕਿ ਮਾਨਸਾ ਸਮੇਤ ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਰਾਸ਼ੀ ਰਾਣਾ ਸ਼ੂਗਰ ਲਿਮਟਿਡ ਬੁੱਟਰ ਵੱਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਣਾ ਸ਼ੂਗਰ ਲਿਮਟਿਡ ਦੀ ਸ਼ਰਾਬ ਫੈਕਟਰੀ/ਡਿਸਟਿਲਰੀ ਲਈ ਪਰਾਲੀ ਦੀਆਂ ਗੱਠਾਂ ਦੀ ਰਕਮ ਦਾ ਭੁਗਤਾਨ, ਜੋ ਕਿ ਤਕਰੀਬਨ 90 ਲੱਖ ਰੁਪਏ ਬਣਦਾ ਹੈ, ਜਿਸ ਦਾ ਡੰਪ ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਤਕਰੀਬਨ 8 ਏਕੜ 2 ਕਨਾਲ ਵਿੱਚ ਲੱਗਾ ਹੋਇਆ ਹੈ ਅਤੇ ਜਿਸ ਦਾ ਭੁਗਤਾਨ ਤਕਰੀਬਨ 9 ਮਹੀਨੇ ਬੀਤ ਜਾਣ ਬਾਅਦ ਵੀ ਅੱਜ ਤੱਕ ਰਾਣਾ ਸ਼ੂਗਰ ਲਿਮਟਿਡ ਵੱਲੋਂ ਨਹੀਂ ਕੀਤਾ ਗਿਆ। ਕਿਸਾਨ ਆਗੂ ਬੋਘ ਸਿੰਘ ਨੇ ਦੱਸਿਆ ਕਿ ਰਾਣਾ ਸ਼ੂਗਰ ਲਿਮਟਿਡ ਦੇ ਹੈੱਡ ਆਫ਼ਿਸ ਸੈਕਟਰ 8-ਸੀ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਮੇਟੀ ਮਾਨਸਾ ਵੱਲੋਂ ਇਨ੍ਹਾਂ ਨੂੰ ਕਈ ਵਾਰ ਮਿਲਿਆ ਜਾ ਚੁੱਕਾ ਹੈ, ਪ੍ਰੰਤੂ ਰਕਮ ਦੇ ਭੁਗਤਾਨ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਵੱਲੋਂ ਰਾਣਾ ਗਰੁੱਪ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ 7 ਦਿਨਾਂ ਦੇ ਅੰਦਰ-ਅੰਦਰ ਪੀੜਤ ਬੇਲਰ ਮਾਲਕਾਂ ਨੂੰ ਰਾਣਾ ਗਰੁੱਪ ਵੱਲੋਂ ਇਹਨਾਂ ਦੀ 90 ਲੱਖ ਰੁਪਏ ਦੀ ਬਣਦੀ ਰਕਮ ਦਾ ਭੁਗਤਾਨ ਸਮੇਤ ਵਿਆਜ ਨਾ ਕੀਤਾ ਗਿਆ ਤਾਂ 29 ਜੁਲਾਈ ਨੂੰ ਇਸ ਮੋਰਚੇ ਦੀ ਕਮਾਂਡ ਸੰਯੁਕਤ ਕਿਸਾਨ ਮੋਰਚਾ ਮਾਨਸਾ ਵੱਲੋਂ ਸੰਭਾਲ ਲਈ ਜਾਵੇਗੀ।

Advertisement

Advertisement