ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੰਨਾ ਕਾਸ਼ਤਕਾਰਾਂ ਵੱਲੋਂ ਧੂਰੀ ਮਿੱਲ ਚਲਾਉਣ ਦੀ ਮੰਗ

07:06 AM Sep 20, 2024 IST

ਨਿੱਜੀ ਪੱਤਰ ਪ੍ਰੇਰਕ
ਧੂਰੀ, 19 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਦੀ ਬੰਦ ਹੋਈ ਗੰਨਾ ਮਿੱਲ ਨੂੰ ਮੁੜ ਚਾਲੂ ਕਰਵਾਉਣ ਲਈ ਗੰਨਾ ਕਾਸ਼ਤਕਾਰ ਕਿਸਾਨ ਆਗੂਆਂ ਅਤੇ ਇਲਾਕੇ ਦੇ ਮੋਹਤਬਰਾਂ ਨੇ ਮੁੱਖ ਮੰਤਰੀ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਅਤੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ ਏ ਪੀ ਸਿਨਹਾ ਨਾਲ ਮੁਲਾਕਾਤ ਕਰ ਕੇ ਮਿੱਲ ਨੂੰ ਮੁੜ ਚਲਾਉਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਵਫ਼ਦ ਵਿੱਚ ਉਚੇਚੇ ਤੌਰ ’ਤੇ ਗੰਨਾ ਕਾਸ਼ਤਕਾਰ ਹਰਿੰਦਰ ਸਿੰਘ ਕਹੇਰੂ, ਸਾਬਕਾ ਸਰਪੰਚ ਪਰਗਟ ਸਿੰਘ ਕਹੇਰੂ, ਮਨਦੀਪ ਸਿੰਘ ਰੁਲਦੂ ਸਿੰਘ ਵਾਲਾ ਅਤੇ ਕੁਲਦੀਪ ਸਿੰਘ ਭੋਜੋਵਾਲੀ ਉਚੇਚੇ ਤੌਰ ’ਤੇ ਸ਼ਾਮਲ ਸਨ ਜਦੋਂਕਿ ਇਹ ਮੀਟਿੰਗ ਕਰਵਾਉਣ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਧੂਰੀ ਦੇ ਪ੍ਰਧਾਨ ਜਸਵਿੰਦਰ ਸਿੰਘ ਘਨੌਰ ਨੇ ਅਹਿਮ ਭੂਮਿਕਾ ਨਿਭਾਈ। ਮੀਟਿੰਗ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਹਰਿੰਦਰ ਸਿੰਘ ਕਹੇਰੂ ਨੇ ਦੱਸਿਆ ਕਿ ਗੰਨਾ ਮਿੱਲ ਬੰਦ ਹੋਣ ਨਾਲ ਇਲਾਕੇ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਹੁਣ ਕਿਸਾਨਾਂ ਨੂੰ ਆਪਣਾ ਗੰਨਾ ਦੂਰ-ਦੁਰਾਡੇ ਮਿੱਲਾਂ ਵਿੱਚ ਲਿਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਓਐੱਸਡੀ ਸ੍ਰੀ ਸਿੱਧੂ ਅਤੇ ਪ੍ਰਮੁੱਖ ਸਕੱਤਰ ਸ੍ਰੀ ਸਿਨਹਾ ਨੇ ਵਫ਼ਦ ਨੂੰ ਧਿਆਨ ਨਾਲ ਸੁਣਿਆ ਅਤੇ ਕਿਸਾਨਾਂ ਦੀ ਸਮੱਸਿਆ ਦੇ ਹੱਲ ਲਈ ਗੰਨਾ ਮਿੱਲ ਮਾਲਕਾਂ ਨਾਲ ਵੀ ਸੰਪਰਕ ਕਰ ਕੇ ਮਾਮਲੇ ’ਤੇ ਸੁਹਿਰਦਤਾ ਨਾਲ ਕਾਰਵਾਈ ਨੂੰ ਅੱਗੇ ਵਧਾਇਆ। ਸ੍ਰੀ ਕਹੇਰੂ ਅਨੁਸਾਰ ਇਸ ਮਾਮਲੇ ਵਿੱਚ ਓਐੱਸਡੀ ਓਂਕਾਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਗੰਨਾ ਮਿੱਲ ਚਲਾਉਣ ਲਈ ਰਾਹ ਦੇ ਅੜਿੱਕਿਆਂ ਨੂੰ ਦੂਰ ਕਰਨ ਲਈ ਪੂਰੀ ਵਾਹ ਲਾ ਦੇਣਗੇ।

Advertisement

Advertisement