ਸ਼ੂਗਰਫੈੱਡ ਦੇ ਚੇਅਰਮੈਨ ਵੱਲੋਂ ਸ਼ੈੱਲਰ ਮਾਲਕਾਂ ਨੂੰ ਸਮੱਸਿਆ ਹੱਲ ਕਰਨ ਦਾ ਭਰੋਸਾ
08:39 AM Nov 05, 2023 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਨਵੰਬਰ
ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਸ਼ੈੱਲਰ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਤੁਰੰਤ ਕੀਤਾ ਜਾਵੇਗਾ।
ਸ੍ਰੀ ਜੀਦਾ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਵਿੱਚ ਕਿਸੇ ਵੀ ਵਪਾਰੀ ਨੂੰ ਕੋਈ ਵੀ ਸਮੱਸਿਆ ਨਾ ਆਵੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ। ਉਨ੍ਹਾਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਥੋੜ੍ਹੇ ਜਿਹੇ ਕਾਰਜਕਾਲ ਦੌਰਾਨ ਹੀ ਬਠਿੰਡਾ ਜ਼ਿਲ੍ਹੇ ਅੰਦਰ 190 ਨਵੇਂ ਸ਼ੈਲਰ ਲੱਗੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਵਪਾਰ ਵਧੇਗਾ ਤਾਂ ਹੀ ਪੰਜਾਬ ਦੇ ਨੌਜਵਾਨ ਵਰਗ ਨੂੰ ਰੁਜ਼ਗਾਰ ਮਿਲੇਗਾ, ਜਿਸ ਵਿੱਚ ਪੰਜਾਬ ਸਰਕਾਰ ਅਤੇ ਸ਼ੈਲਰ ਮਾਲਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਸਭਾ ਹਲਕਾ ਬਠਿੰਡਾ ਦੇ ਹਰੇਕ ਵਰਗ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।
Advertisement
Advertisement