ਲੜਕੀ ’ਤੇ ਜਾਨਲੇਵਾ ਹਮਲਾ ਕਰਨ ਤੋਂ ਬਾਅਦ ਖੁਦਕੁਸ਼ੀ
01:36 PM Jun 05, 2023 IST
ਪੱਤਰ ਪ੍ਰੇਰਕ
Advertisement
ਨਵੀਂ ਦਿੱਲੀ, 4 ਜੂਨ
ਇਥੇ ਸੈਕਟਰ 24, ਰੋਹਿਣੀ ‘ਚ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਔਰਤ ਦਾ ਗਲਾ ਵੱਢਣ ਦੀ ਕੋਸ਼ਿਸ਼ ਕੀਤੀ ਖੁਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਿਤ ਵਜੋਂ ਹੋਈ ਹੈ ਜੋ ਰੋਹਿਣੀ ਸੈਕਟਰ 25 ਦਾ ਰਹਿਣ ਵਾਲਾ ਸੀ ਤੇ ਪੀੜਤ ਔਰਤ ਈਵੈਂਟ ਮੈਨੇਜਮੈਂਟ ਕੰਪਨੀ ਵਿੱਚ ਕੰਮ ਕਰਦੀ ਹੈ। ਪੁਲੀਸ ਮੁਤਾਬਕ ਅਮਿਤ ਨੇ ਔਰਤ ‘ਤੇ ਚਾਕੂ ਨਾਲ ਹਮਲਾ ਕੀਤਾ ਤਾਂ ਦਫਤਰ ‘ਚ ਮੌਜੂਦ ਹੋਰ ਸਟਾਫ ਮੈਂਬਰਾਂ ਨੇ ਉਸ ਨੂੰ ਬਚਾ ਲਿਆ ਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਮਗਰੋਂ ਨੌਜਵਾਨ ਨੇ ਖੁਦ ਨੂੰ ਇੱਕ ਕਮਰੇ ਵਿੱਚ ਬੰਦ ਕਰ ਲਿਆ ਅਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
Advertisement
Advertisement