ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਨੌਰੀ ਬਾਰਡਰ ’ਤੇ ਖ਼ੁਦਕੁਸ਼ੀ: ਕਿਸਾਨ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਆਵਾਜਾਈ ਰੋਕੀ

07:43 AM Sep 27, 2024 IST
ਮਾਨਸਾ ਵਿੱਚ ਲੁਧਿਆਣਾ-ਸਿਰਸਾ ਮੁੱਖ ਮਾਰਗ ’ਤੇ ਧਰਨਾ ਦਿੰਦੇ ਹੋਏ ਕਿਸਾਨ।

ਜੋਗਿੰਦਰ ਸਿੰਘ ਮਾਨ
ਮਾਨਸਾ, 26 ਸਤੰਬਰ
ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ’ਚੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦੇ ਵਿਰੋਧ ’ਚ ਅੱਜ ਇਥੇ ਰਮਦਿੱਤੇਵਾਲਾ ਚੌਕ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ ਧਰਨਾ ਲਾ ਦਿੱਤਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ। ਜਥੇਬੰਦੀ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਨਾਲ ਇਨ੍ਹਾਂ ਮਸਲਿਆਂ ਸਬੰਧੀ ਕੋਈ ਗੱਲਬਾਤ ਨਹੀਂ ਸਿਰੇ ਲੱਗਦੀ, ਗੁਰਮੀਤ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਲਾਏ ਇਸ ਜਾਮ ਕਾਰਨ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਚੁੱਕ ਲਿਆ। ਇਸ ਤੋਂ ਪਹਿਲਾਂ ਧਰਨੇ ਨੂੰ ਗੁਰਚਰਨ ਸਿੰਘ ਭੀਖੀ, ਗੁਰਜੀਤ ਸਿੰਘ ਟਾਹਲੀਆਂ, ਬਲਵੀਰ ਸਿੰਘ ਝੰਡੂਕੇ, ਮਹਿੰਦਰ ਸਿੰਘ ਚੋਟੀਆਂ, ਗੁਰਮੁੱਖ ਸਿੰਘ ਸੱਦਾ ਸਿੰਘ ਵਾਲਾ ਤੇ ਜਗਰਾਜ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement