ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਔਰਤਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

07:58 AM Sep 14, 2024 IST

ਪੱਤਰ ਪ੍ਰੇਰਕ/ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਸਤੰਬਰ
ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਸੈਕਟਰ-32 ਚੰਡੀਗੜ੍ਹ ਰੋਡ ਵਿਖੇ ਇੱਕ ਵਿਆਹੁਤਾ ਵੱਲੋਂ ਸਹੁਰਾ ਪਰਿਵਾਰ ਤੋਂ ਕਥਿਤ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਸਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤ ਦੀ ਪਛਾਣ ਕੋਮਲ ਵਜੋਂ ਹੋਈ ਹੈ। ਇਸੇ ਤਰ੍ਹਾਂ ਜਗਰਾਉਂ ਪੁਲ ਤੋਂ ਚਾਂਦ ਸਿਨੇਮਾ ਵੱਲ ਜਾਣ ਵਾਲੇ ਐਲੀਵੇਟਿਡ ਪੁਲ ਤੋਂ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਵਿਆਹੁਤਾ ਔਰਤ ਨੇ ਹੋਲਸੇਲ ਕੱਪੜਾ ਮਾਰਕੀਟ ਗਾਂਧੀ ਨਗਰ ਮਾਰਕੀਟ ਵੱਲ ਛਾਲ ਮਾਰ ਦਿੱਤੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਹਾਲਾਂਕਿ ਲੋਕਾਂ ਨੇ ਉਸ ਨੂੰ ਪੁਲ ਤੋਂ ਛਾਲ ਮਾਰਦਿਆਂ ਦੇਖਿਆ ਲਿਆ ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੀ। ਪੁਲ ਤੋਂ ਛਾਲ ਮਾਰਨ ਤੋਂ ਪਹਿਲਾਂ ਉਸਨੇ ਆਪਣੀ ਬਾਂਹ ’ਤੇ ਆਪਣੇ ਪਤੀ ਦਾ ਨਾਮ ਅਤੇ ਮੋਬਾਈਲ ਫੋਨ ਨੰਬਰ ਲਿਖਿਆ ਹੋਇਆ ਸੀ। ਜਿਵੇਂ ਹੀ ਉਹ ਹੇਠਾਂ ਡਿੱਗੀ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਦੀ ਮਦਦ ਕੀਤੀ। ਲੋਕਾਂ ਨੇ ਤੁਰੰਤ ਉਸ ਦੇ ਪਤੀ ਨੂੰ ਫੋਨ ਕੀਤਾ ਅਤੇ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿੱਚ ਉਸ ਦੀ ਇੱਕ ਲੱਤ ਟੁੱਟ ਗਈ। ਔਰਤ ਦੀ ਪਛਾਣ ਅੰਜਲੀ (21) ਵਜੋਂ ਹੋਈ ਹੈ ਜੋ ਪੁਲ ਦੇ ਨੇੜੇ ਇਕ ਮੁਹੱਲੇ ’ਚ ਰਹਿੰਦੀ ਹੈ। ਥਾਣਾ ਡਿਵੀਜ਼ਨ ਨੰਬਰ 4 ਦੇ ਐਸਐਚਓ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਇਲਾਕਾ ਕਿਸ ਥਾਣੇ ਦੇ ਅਧੀਨ ਆਉਂਦਾ ਹੈ, ਫਿਲਹਾਲ ਉਨ੍ਹਾਂ ਦੇ ਥਾਣੇ ਤੋਂ ਡਿਊਟੀ ਅਫਸਰ ਨੂੰ ਭੇਜ ਦਿੱਤਾ ਗਿਆ ਹੈ।

Advertisement

ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਜੋਧੇਵਾਲ ਦੇ ਇਲਾਕੇ ਨਿਊ ਵਿਸ਼ਾਲ ਕਲੋਨੀ ਵਿੱੱਚ ਵਿਆਹੁਤਾ ਵੱਲੋਂ ਸ਼ੱਕੀ ਹਾਲਤ ਵਿੱਚ ਕਥਿਤ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਅਨਾਰਕਲੀ ਬਾਜ਼ਾਰ ਜਗਰਾਉਂ ਵਾਸੀ ਵੀਨਾ ਰਾਣੀ ਨੇ ਦੱਸਿਆ ਕਿ ਉਸਦੀ ਲੜਕੀ ਪ੍ਰਿਯੰਕਾ ਉਰਫ਼ ਪਿੰਕੀ ਦਾ ਵਿਆਹ 8 ਮਾਰਚ 2018 ਨੂੰ ਜਤਿੰਦਰ ਸਿੰਘ ਨਾਲ ਹੋਇਆ ਸੀ ਜੋ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸਨੂੰ ਦਾਜ ਲਿਆਉਣ ਸਬੰਧੀ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਉਸ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਜਦੋਂ ਉਹ ਲੜਕੇ ਸੰਦੀਪ ਅਤੇ ਸੰਸਾਰੀ ਲਾਲ ਨੂੰ ਨਾਲ ਲੈ ਕੇ ਪਿੰਕੀ ਦੇ ਘਰ ਪਹੁੰਚੀ, ਜਿੱਥੇ ਉਹ ਸ਼ੱਕੀ ਹਾਲਾਤ ’ਚ ਮ੍ਰਿਤਕ ਪਾਈ ਗਈ। ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਉਸਦੇ ਪਤੀ ਜਤਿੰਦਰ ਸਿੰਘ, ਉਸਦੀ ਮਾਤਾ ਸੁਨੀਤਾ ਅਤੇ ਭੈਣ ਡਿੰਪਲ ਵਾਸੀਆਨ ਕਾਕੋਵਾਲ ਰੋਡ, ਨਿਊ ਵਿਸ਼ਾਲ ਕਲੋਨੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

Advertisement
Advertisement