ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਵਿੱਚ ਆਤਮਘਾਤੀ ਧਮਾਕਾ; ਦੋ ਹਲਾਕ, 10 ਜ਼ਖ਼ਮੀ

07:01 AM Nov 28, 2023 IST

ਪਿਸ਼ਾਵਰ, 27 ਨਵੰਬਰ
ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖ਼ਤੂਨਖਵਾ ਸੂਬੇ ’ਚ ਪਾਕਿਸਤਾਨੀ ਤਾਲਬਿਾਨ ਅਤਿਵਾਦੀ ਸਮੂਹ ਵਲੋਂ ਸੁਰੱਖਿਆ ਬਲਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਬੰਬ ਧਮਾਕੇ ‘ਚ ਘੱਟੋ-ਘੱਟ ਦੋ ਨਾਗਰਿਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਫੌਜ ਦੇ ਮੀਡੀਆ ਵਿੰਗ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਨੂੰ ਬੰਨੂ ਛਾਉਣੀ ਵਿੱਚ ਆਜ਼ਾਦ ਮੰਡੀ ਨੇੜੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਤੋਂ ਬੰਨੂ ਜਾ ਰਹੇ ਸੁਰੱਖਿਆ ਬਲਾਂ ਦੇ ਕਾਫ਼ਲੇ ਨੂੰ ਇੱਕ ਵਿਸਫੋਟਕ ਨਾਲ ਭਰੇ ਦੁਪਹੀਆ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਦੋ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਤਿੰਨ ਸੁਰੱਖਿਆ ਕਰਮਚਾਰੀ ਅਤੇ ਸੱਤ ਨਾਗਰਿਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕੰਬਾਈਨ ਮਿਲਟਰੀ ਹਸਪਤਾਲ ਬੰਨੂ ਵਿਖੇ ਭੇਜ ਦਿੱਤਾ ਗਿਆ ਹੈ ਤੇ ਤਿੰਨ ਸੁਰੱਖਿਆ ਕਰਮਚਾਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਬਿਆਨ ਅਨੁਸਾਰ, ਪਾਬੰਦੀਸ਼ੁਦਾ ਤਹਿਰੀਕ-ਏ-ਤਾਲਬਿਾਨ ਪਾਕਿਸਤਾਨ (ਟੀਟੀਪੀ) ਅਤਿਵਾਦੀ ਸਮੂਹ ਦੇ ਹਾਫਿਜ਼ ਗੁਲ ਬਹਾਦੁਰ ਸਮੂਹ ਨੇ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਹਮਲਾਵਰ ਦੀ ਪਛਾਣ ਅਫਗਾਨ ਨਾਗਰਿਕ ਵਜੋਂ ਹੋਈ ਹੈ। -ਪੀਟੀਆਈ

Advertisement

Advertisement