ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

08:52 AM May 27, 2024 IST

ਰਾਮੇਸ਼ ਭਾਰਦਵਾਜ
ਲਹਿਰਾਗਾਗਾ, 26 ਮਈ
ਨੇੜਲੇ ਪਿੰਡ ਬਖੋਰਾ ਖੁਰਦ ਵਿੱਚ ਕਿਸਾਨ ਨੇ ਘਰੇਲੂ ਤੰਗੀ ਅਤੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜੱਗਾ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਬਖੋਰਾ ਖੁਰਦ ਵਜੋਂ ਹੋਈ ਹੈ ਜੋ ਘੱਟ ਜ਼ਮੀਨ ਦਾ ਮਾਲਕ ਤੇ ਨਾਬਾਲਗ ਬੱਚੇ ਦਾ ਪਿਤਾ ਸੀ। ਪੁਲੀਸ ਚੌਕੀ ਚੋਟੀਆਂ ਦੇ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਦੀਪ ਕੌਰ ਦੇ ਬਿਆਨਾਂ ਅਨੁਸਾਰ ਉਸ ਦਾ ਪਤੀ ਘਰੇਲੂ ਤੰਗੀ ਅਤੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ। ਸੰਜੀਵਨੀ ਹਸਪਤਾਲ ਟੋਹਾਣਾ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸਰਦੂਲ ਸਿੰਘ ਦੇ ਦੋ ਪੁੱਤਰ ਸਨ‌ ਜਿਨ੍ਹਾਂ ਵਿੱਚੋਂ ਵੀਰਾ ਸਿੰਘ ਨੇ ਤਿੰਨ ਸਾਲ ਪਹਿਲਾਂ ਕਰਜ਼ੇ ਤੋਂ ਤੰਗ ਆ ਕੇ ਇੰਜ ਹੀ ਖੁਦਕੁਸ਼ੀ ਕਰ ਲਈ ਸੀ।

Advertisement

Advertisement
Advertisement