ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ
05:05 PM Jul 24, 2024 IST
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਜੁਲਾਈ
ਇੱਥੋਂ ਨੇੜਲੇ ਪਿੰਡ ਫੁੰਮਣਵਾਲ ਦੇ ਕਿਸਾਨ ਨਿਰਮਲ ਸਿੰਘ(42) ਨੇ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਕਿਸਾਨ ਦੇ ਪੁੱਤਰ ਮਨਿੰਦਰ ਸਿੰਘ ਨੇ ਥਾਣਾ ਭਵਾਨੀਗੜ੍ਹ ਵਿਖੇ ਲਿਖਾਏ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਉਪਰ ਬੈਂਕ, ਸੁਸਾਇਟੀ ਅਤੇ ਆੜ੍ਹਤੀਏ ਸਮੇਤ 7 ਲੱਖ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਥੋੜ੍ਹੀ ਆਮਦਨ ਹੋਣ ਕਾਰਨ ਉਕਤ ਕਰਜ਼ਾ ਉਤਾਰਿਆ ਨਹੀਂ ਗਿਆ। ਕਰਜ਼ੇ ਕਾਰਨ ਉਸ ਦਾ ਪਿਤਾ ਨਿਰਮਲ ਸਿੰਘ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਹ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
Advertisement
Advertisement
Advertisement