ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

08:26 AM Aug 31, 2024 IST

ਪੱਤਰ ਪ੍ਰੇਰਕ
ਮਾਨਸਾ, 30 ਅਗਸਤ
ਨੇੜਲੇ ਪਿੰਡ ਨੰਗਲ ਕਲਾਂ ਵਿੱਚ ਅੱਜ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ (36) ਵਜੋਂ ਹੋਈ ਜੋ ਖੇਤੀਬਾੜੀ ਦੇ ਨਾਲ-ਨਾਲ ਬਿਜਲੀ ਦੀਆਂ ਮੋਟਰਾਂ ਦੀ ਮੁਰੰਮਤ ਦਾ ਵੀ ਕੰਮ ਕਰਦਾ ਸੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਗਤਾਰ ਸਿੰਘ ਦੇ ਪਰਿਵਾਰ ਦੀ ਇੱਕ ਪੀੜ੍ਹੀ ਲਗਾਤਾਰ ਕਰਜ਼ਾ ਉਤਾਰਦਿਆਂ ਆਪਣੀ ਜ਼ਮੀਨ ਖੋ ਚੁੱਕੀ ਹੈ ਅਤੇ ਹੁਣ ਠੇਕੇ ਉੱਤੇ ਜ਼ਮੀਨ ਲੈ ਕੇ ਖੇਤੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਣਸਾਂ ਦੇ ਚੰਗਾ ਭਾਅ ਨਾ ਮਿਲਣ ਕਾਰਨ ਅਤੇ ਕਰਜ਼ਾ ਨਾ ਘਟਣ ਕਾਰਨ ਉਕਤ ਕਿਸਾਨ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਾਸ਼ੀਏ ਉੱਤੇ ਧੱਕੇ ਹੋਏ ਕਰਜ਼ੇ ਤੋਂ ਪੀੜਤ ਲੋਕਾਂ ਦੀ ਨਿਸ਼ਾਨਦੇਹੀ ਕਰ ਕੇ ਆਰਥਿਕ ਮਦਦ ਕੀਤੀ ਜਾਵੇ।

Advertisement

Advertisement