For the best experience, open
https://m.punjabitribuneonline.com
on your mobile browser.
Advertisement

ਸਹੁਰਾ ਪਰਿਵਾਰ ਤੋਂ ਦੁਖੀ ਵਿਆਹੁਤਾ ਵੱਲੋਂ ਖੁਦਕੁਸ਼ੀ

08:55 AM Jul 06, 2023 IST
ਸਹੁਰਾ ਪਰਿਵਾਰ ਤੋਂ ਦੁਖੀ ਵਿਆਹੁਤਾ ਵੱਲੋਂ ਖੁਦਕੁਸ਼ੀ
Advertisement

ਪੱਤਰ ਪ੍ਰੇਰਕ
ਮੁਕੇਰੀਆਂ, 5 ਜੁਲਾਈ
ਗੜ੍ਹਦੀਵਾਲਾ ਦੇ ਨੇੜਲੇ ਪਿੰਡ ਬਾਹਲਾ ਦੀ ਇੱਕ ਵਿਆਹੁਤਾ ਨੇ ਬੀਤੇ ਦਿਨ ਕਥਿਤ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਗੜ੍ਹਦੀਵਾਲਾ ਪੁਲੀਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾ ’ਤੇ ਵਿਆਹੁਤਾ ਦੇ ਪਤੀ ਤੇ ਸੱਸ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਅਾਰੰਭ ਦਿੱਤੀ ਹੈ। ਮ੍ਰਿਤਕਾ ਸੰਦੀਪ ਕੌਰ ਦੇ ਪਿਤਾ ਲਖਵਿੰਦਰ ਸਿੰਘ ਵਾਸੀ ਪਿੰਡ ਮਹਿਉਦੀਨਪੁਰ ਗਾਜ਼ੀ (ਮੁਕੇਰੀਆਂ) ਨੇ ਗੜ੍ਹਦੀਵਾਲਾ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਅਪਰੈਲ 2022 ਵਿੱਚ ਪਿੰਡ ਬਾਹਲਾ ਦੇ ਸਤਵੀਰ ਸਿੰਘ ਪੁੱਤਰ ਸਤਨਾਮ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਪਤੀ ਵਿਦੇਸ਼ ਜਾਣ ਲਈ ਸੰਦੀਪ ਕੌਰ ਨੂੰ ਪੈਸੇ ਲਿਆਉਣ ਦੀ ਮੰਗ ਲਈ ਤੰਗ ਪ੍ਰੇਸ਼ਾਨ ਕਰਨ ਲੱਗਾ। ਬੀਤੀ 3 ਜੁਲਾਈ ਨੂੰ ਕਰੀਬ ਡੇਢ ਵਜੇ ਉਸ ਦੀ ਲੜਕੀ ਦੀ ਸੱਸ ਹਰਜੀਤ ਕੌਰ ਨੇ ਫੋਨ ਕਰ ਕੇ ਦੱਸਿਆ ਕਿ ਸੰਦੀਪ ਕੌਰ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ। ਮ੍ਰਿਤਕਾ ਦੇ ਪਿਤਾ ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੀ ਲੜਕੀ ਸੰਦੀਪ ਕੌਰ ਨੇ ਆਪਣੇ ਪਤੀ ਤੇ ਸੱਸ ਤੋਂ ਤੰਗ ਹੋ ਕੇ ਖੁਦਕੁਸ਼ੀ ਕੀਤੀ ਹੈ। ਇਸ ਸਬੰਧੀ ਗੜ੍ਹਦੀਵਾਲਾ ਪੁਲੀਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖਿਲਾਫ਼ ਧਾਰਾ 306, 34 ਆਈਪੀਸੀ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਾਰੰਭ ਦਿੱਤੀ ਹੈ।

Advertisement

ਨੂੰਹ ਨਾਲ ਛੇੜਛਾੜ ਦੇ ਦੋਸ਼ ਹੇਠ ਸਹੁਰੇ ਖ਼ਿਲਾਫ਼ ਕੇਸ
ਫਗਵਾੜਾ (ਪੱਤਰ ਪ੍ਰੇਰਕ): ਪਿੰਡ ਰਿਹਾਣਾ ਜੱਟਾਂ ਵਿੱਚ ਸਹੁਰੇ ਵਲੋਂ ਆਪਣੀ ਨੂੰਹ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਰਾਵਲਪਿੰਡੀ ਪੁਲੀਸ ਨੇ ਸਹੁਰੇ ਖਿਲਾਫ਼ ਧਾਰਾ 354-ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਰਾਵਲਪਿੰਡੀ ਊਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਸਹੁਰੇ ਵਲੋਂ ਉਸ ਨਾਲ ਛੇੜਛਾੜ ਕੀਤੀ ਗਈ ਹੈ ਤੇ ਮਾੜੀਆਂ ਹਰਕਤਾ ਕੀਤੀਆਂ ਗਈਆਂ ਹਨ। ਪੁਲੀਸ ਨੇ ਸਹੁਰੇ ਖੁਸ਼ਹਾਲ ਸਿੰਘ ਵਾਸੀ ਪਿੰਡ ਰਿਹਾਣਾ ਜੱਟਾਂ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement
Tags :
Author Image

sukhwinder singh

View all posts

Advertisement
Advertisement
×