ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤੀ ਤੇ ਸੱਸ ਤੋਂ ਪ੍ਰੇਸ਼ਾਨ ਵਿਆਹੁਤਾ ਵੱਲੋਂ ਖੁਦਕੁਸ਼ੀ

11:08 AM Oct 10, 2024 IST

ਪੱਤਰ ਪ੍ਰੇਰਕ
ਰਤੀਆ, 9 ਅਕਤੂਬਰ
ਇੱਥੋਂ ਦੇ ਪਿੰਡ ਅਲੀਕਾ ’ਚ ਪੇਕੇ ਘਰ ਆਈ ਇਕ ਵਿਆਹੁਤਾ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੇ ਭਰਾ ਦਾ ਦੋਸ਼ ਹੈ ਕਿ ਉਸ ਦੀ ਭੈਣ ਰਮਨ ਰਾਣੀ ਨੇ ਆਪਣੇ ਪਤੀ ਅਤੇ ਸੱਸ ਦੇ ਮਿਹਣਿਆਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ।
ਪੁਲੀਸ ਨੇ ਮ੍ਰਿਤਕਾ ਦੇ ਭਰਾ ਰਮੇਸ਼ ਕੁਮਾਰ ਪੁੱਤਰ ਸੁਰਜੀਤ ਸਿੰਘ ਦੇ ਬਿਆਨਾਂ ’ਤੇ ਮ੍ਰਿਤਕਾ ਰਮਨ ਰਾਣੀ ਦੇ ਪਤੀ ਗੁਰਪ੍ਰੀਤ ਸਿੰਘ ਅਤੇ ਸੱਸ ਸੰਤਰੋ ਵਾਸੀ ਖਨੌਰੀ (ਪੰਜਾਬ) ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਸ਼ਿਕਾਇਤ ਵਿੱਚ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਸਾਲ 2000 ਵਿਚ ਬਿਮਾਰੀ ਕਾਰਨ ਮੌਤ ਹੋ ਗਈ ਸੀ ਅਤੇ ਉਸ ਨੇ ਆਪਣੀ ਭੈਣ ਰਮਨ ਰਾਣੀ ਦਾ ਵਿਆਹ 10 ਮਾਰਚ 2023 ਨੂੰ ਗੁਰਪ੍ਰੀਤ ਸਿੰਘ ਨਾਲ ਕੀਤਾ ਸੀ। ਵਿਆਹ ਦੇ ਕੁੱਝ ਦਿਨ ਬਾਅਦ ਹੀ ਉਸ ਦੀ ਭੈਣ ਨੇ ਆ ਕੇ ਦੱਸਿਆ ਸੀ ਕਿ ਉਸ ਦਾ ਪਤੀ ਉਸ ਨੂੰ ਪਸੰਦ ਨਹੀਂ ਕਰਦਾ ਹੈ ਅਤੇ ਇਸ ਦੇ ਨਾਲ ਉਸ ਦੀ ਸੱਸ ਦੀ ਮਿਹਣੇ ਮਾਰਦੀ ਹੈ। ਹਾਲਾਂਕਿ ਉਸ ਨੇ ਪੰਚਾਇਤ ਦੇ ਤੌਰ ’ਤੇ ਕਈ ਵਾਰ ਆਪਣੇ ਭਣੋਈਏ ਅਤੇ ਭੈਣ ਦੀ ਸੱਸ ਨੂੰ ਸਮਝਾਇਆ ਵੀ ਸੀ ਪਰ ਉਹ ਨਹੀਂ ਮੰਨੇ। ਉਨ੍ਹਾਂ ਦੱਸਿਆ ਕਿ 20 ਦਿਨ ਪਹਿਲਾਂ ਹੀ ਉਸ ਦੀ ਭੈਣ ਆਪਣੇ ਘਰ ਅਲੀਕਾ ਵਿਚ ਆਈ ਸੀ। ਅੱਜ ਉਹ ਅਤੇ ਉਸ ਦਾ ਪੂਰਾ ਪਰਿਵਾਰ ਮਜ਼ਦੂਰੀ ਲਈ ਗਿਆ ਹੋਇਆ ਸੀ ਤੇ ਪਿੱਛੋਂ ਉਸ ਦੀ ਭੈਣ ਨੇ ਛੱਤ ਦੇ ਗਾਰਡਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨਾਗਪੁਰ ਪੁਲੀਸ ਚੌਕੀ ਦੇ ਇੰਚਾਰਜ ਰਾਧੇ ਸ਼ਾਮ ਨੇ ਮੌਕੇ ਦਾ ਜਾਇਜ਼ਾ ਲੈ ਕੇ ਮ੍ਰਿਤਕਾ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement