For the best experience, open
https://m.punjabitribuneonline.com
on your mobile browser.
Advertisement

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ

11:31 AM Oct 20, 2024 IST
ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 19 ਅਕਤੂਬਰ
ਨੇੜਲੇ ਪਿੰਡ ਮਾਜਰੀ ਵਿੱਚ ਬੇਅੰਤ ਸਿੰਘ (38) ਨਾਂ ਦੇ ਵਿਅਕਤੀ ਨੇ ਆਪਣੇ ਘਰ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਛੋਟੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਮੰਡੀ ਗੋਬਿੰਦਗੜ੍ਹ ਵਿੱਚ ਦੁੱਧ ਦੀ ਗੱਡੀ ’ਤੇ ਬਤੌਰ ਹੈਲਪਰ ਕੰਮ ਕਰਦਾ ਸੀ। ਉਸ ਦੇ ਦੋ ਬੱਚੇ ਸਨ ਅਤੇ ਕਰੀਬ 20 ਸਾਲ ਪਹਿਲਾਂ ਬੇਅੰਤ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ, ਜਿਸ ਮਗਰੋਂ ਉਹ ਸ਼ਰਾਬ ਪੀਣ ਦਾ ਆਦੀ ਹੋ ਗਿਆ ਸੀ। ਸੰਦੀਪ ਨੇ ਦੱਸਿਆ ਕਿ ਕੱਲ੍ਹ ਦੇਰ ਰਾਤ ਬੇਅੰਤ ਜ਼ਿਆਦਾ ਸ਼ਰਾਬ ਪੀ ਕੇ ਘਰ ਆਇਆ ਤੇ ਛੱਤ ’ਤੇ ਰੱਖੀ ਪਾਣੀ ਦੀ ਟੈਂਕੀ ਦੀ ਸਪਲਾਈ ਨਾਲ ਫ਼ਾਹਾ ਲੈ ਕੇ ਖੁਦਕਸ਼ੀ ਕਰ ਲਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸ਼ਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

Advertisement