ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ
09:22 AM Sep 10, 2023 IST
ਖੇਤਰੀ ਪ੍ਰਤੀਨਿਧ
ਬਟਾਲਾ, 9 ਸਤੰਬਰ
ਸਥਾਨਕ ਮੁਹੱਲਾ ਸ਼ੁਕਰਪੁਰਾ ਵਿੱਚ ਇੱਕ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਸੰਨੀ (30) ਪੁੱਤਰ ਅਮਰ ਸਿੰਘ ਵਾਸੀ ਮੁਹੱਲਾ ਸ਼ੁਕਰਪੁਰਾ ਬਟਾਲਾ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਰਵਿੰਦਰ ਸਿੰਘ ਦੀ ਮਾਤਾ ਕੁਲਜਿੰਦਰ ਕੌਰ ਨੇ ਦੱਸਿਆ ਕਿ ਇੱਕ ਜ਼ਮੀਨੀ ਵਿਵਾਦ ਨੂੰ ਲੈ ਕੇ ਉਨ੍ਹਾਂ ਦੀ ਲੜਕੀ ਦੇ ਪਰਿਵਾਰ ਦਾ ਕਿਸੇ ਨਾਲ ਝਗੜਾ ਚੱਲ ਰਿਹਾ ਸੀ, ਜਿਸ ਵਿੱਚ ਦੂਸਰੀ ਧਿਰ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਸੀ। ਇਸ ਕੇਸ ਵਿੱਚ ਰਵਿੰਦਰ ਸਿੰਘ ਦਾ ਨਾਂ ਵੀ ਸੀ। ਉਨ੍ਹਾਂ ਦੱਸਿਆ ਕਿ ਦੂਸਰੀ ਧਿਰ ਵੱਲੋਂ ਲਗਤਾਰ ਤੰਗ ਕਰਨ ’ਤੇ ਰਵਿੰਦਰ ਸਿੰਘ ਮਾਨਸਿਕ ਤੌਰ ’ਤੇ ਚੱਲ ਰਿਹਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਰਵਿੰਦਰ ਸਿੰਘ ਨੇ ਲੰਘੀ ਸ਼ਾਮ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਵਲ ਲਾਈਨਜ਼ ਮੁਖੀ ਸੁਖਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਦੇ ਬਿਆਨ ਦਰਜ ਕਰ ਕੇ ਕੇਸ ਦਰਜ ਕਰ ਲਿਆ ਹੈ।
Advertisement
Advertisement