ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਬਲਖੈਰ ’ਚ ਵਿਅਕਤੀ ਵੱਲੋਂ ਖ਼ੁਦਕੁਸ਼ੀ

10:15 AM Aug 28, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 27 ਅਗਸਤ
ਨਜ਼ਦੀਕੀ ਪਿੰਡ ਅੱਬਲਖੈਰ ਵਿੱਚ 45 ਵਰ੍ਹਿਆਂ ਦੇ ਇੱਕ ਵਿਅਕਤੀ ਨੇ ਰੁੱਖ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਅੱਬਲਖੈਰ ਵਜੋਂ ਹੋਈ ਹੈ। ਪੁਲੀਸ ਨਾਲ ਮੌਕੇ ’ਤੇ ਪਹੁੰਚੇ ਡੀਐੱਸਪੀ ਮਨੋਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ’ਤੇ ਸੂਚਨਾ ਮਿਲੀ ਸੀ ਕਿ ਪਿੰਡ ਦੇ ਖੇਤਾਂ ਵਿੱਚ ਇੱਕ ਰੁੱਖ ਨਾਲ ਵਿਅਕਤੀ ਦੀ ਲਾਸ਼ ਲਟਕੀ ਹੈ। ਪੁਲੀਸ ਟੀਮ ਨੇ ਫੋਰੈਂਸਿਕ ਟੀਮ ਦੇ ਨਾਲ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਤੇ ਪੋਸਟਮਾਰਟਮ ਲਈ ਭੇਜ ਦਿੱਤੀ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਵੱਲੋਂ ਇਹ ਕਦਮ ਚੁੱਕਣ ਪਿੱਛੇ ਕਾਰਨਾਂ ਹਾਲੇ ਪਤਾ ਨਹੀਂ ਲੱਗ ਸਕਿਆ। ਫ਼ਿਲਹਾਲ ਪੁਲੀਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਬਣਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement