For the best experience, open
https://m.punjabitribuneonline.com
on your mobile browser.
Advertisement

ਨੇਪਾਲ ਮੂਲ ਦੇ ਵਿਅਕਤੀ ਵੱਲੋਂ ਖ਼ੁਦਕੁਸ਼ੀ

06:41 AM Aug 09, 2024 IST
ਨੇਪਾਲ ਮੂਲ ਦੇ ਵਿਅਕਤੀ ਵੱਲੋਂ ਖ਼ੁਦਕੁਸ਼ੀ
Advertisement

ਪਠਾਨਕੋਟ (ਪੱਤਰ ਪ੍ਰੇਰਕ): ਪਿੰਡ ਅਖਰੋਟਾ ਵਿੱਚ ਇੱਕ ਨੇਪਾਲੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਅਖਰੋਟਾ ਵਾਸੀ ਵਿਸ਼ਵ ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਸ਼ਾਲ ਸ਼ਾਸਤਰੀ 15-20 ਦਿਨਾਂ ਤੋਂ ਉਸ ਦੇ ਪੋਲਟਰੀ ਫਾਰਮ ਵਿੱਚ ਕੰਮ ਕਰਦਾ ਸੀ। ਲੰਘੀ ਸ਼ਾਮ ਉਹ 8 ਵਜੇ ਵਿਸ਼ਾਲ ਸ਼ਾਸਤਰੀ ਨੂੰ ਰਾਤ ਦਾ ਖਾਣਾ ਦੇ ਕੇ ਵਾਪਸ ਘਰ ਪਰਤਿਆ ਸੀ। ਅਗਲੇ ਦਿਨ ਸਵੇਰੇ ਕਰੀਬ 7 ਵਜੇ ਜਦੋਂ ਉਹ ਚਾਹ ਲੈ ਕੇ ਗਿਆ ਤਾਂ ਦੇਖਿਆ ਕਿ ਵਿਸ਼ਾਲ ਸ਼ਾਸਤਰੀ ਰੱਸੀ ਨਾਲ ਲਟਕਿਆ ਹੋਇਆ ਸੀ। ਉਸ ਨੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ। ਤਾਰਾਗੜ੍ਹ ਪੁਲੀਸ ਨੇ ਪੁੱਜ ਕੇ ਜਾਇਜ਼ਾ ਲਿਆ ਅਤੇ ਲੋਕਾਂ ਦੀ ਮਦਦ ਨਾਲ ਉਸ ਦੀ ਲਾਸ਼ ਥੱਲੇ ਉਤਾਰੀ। ਮੌਕੇ ’ਤੇ ਪਹੁੰਚੇ ਥਾਣਾ ਤਾਰਾਗੜ੍ਹ ਦੇ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਸ਼ਾਲ ਸ਼ਾਸਤਰੀ ਵਾਸੀ ਖੋਖਰਾ, ਨੇਪਾਲ ਵਜੋਂ ਹੋਈ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ’ਤੇ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement