ਪਤਨੀ ਤੇ ਰਿਸ਼ਤੇਦਾਰਾਂ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
07:59 AM Oct 01, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਸਤੰਬਰ
ਥਾਣਾ ਡੇਹਲੋਂ ਦੇ ਪਿੰਡ ਬੂਲ ਵਿੱਚ ਇੱਕ ਵਿਅਕਤੀ ਨੇ ਰਿਸ਼ਤੇਦਾਰਾਂ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਦੀ ਭੈਣ ਬਲਜੀਤ ਕੌਰ ਵਾਸੀ ਪਿੰਡ ਈਸ਼ਰ ਸਿੰਘ ਵਾਲਾ ਸ਼ਹਿਣਾ (ਬਰਨਾਲਾ) ਨੇ ਦੱਸਿਆ ਹੈ ਕਿ ਉਸ ਦੇ ਭਰਾ ਦਲਜੀਤ ਸਿੰਘ (41) ਨੂੰ ਉਸ ਦੀ ਪਤਨੀ ਸੰਦੀਪ ਕੌਰ ਅਤੇ ਹੋਰ ਰਿਸ਼ਤੇਦਾਰ ਗੁਰਤੇਜ ਸਿੰਘ ਤੇ ਅਮਰਜੀਤ ਸਿੰਘ ਵਾਸੀ ਪਿੰਡ ਰੋਹਣੋਂ ਅਹਿਮਦਗੜ੍ਹ ਜ਼ਮੀਨ ਵੇਚ ਕੇ ਪੈਸੇ ਦੇਣ ਲਈ ਕਥਿਤ ਤੌਰ ’ਤੇ ਤੰਗ ਕਰਦੇ ਸਨ। ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਤੋਂ ਤੰਗ ਆ ਕੇ ਦਲਜੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
Advertisement
Advertisement