For the best experience, open
https://m.punjabitribuneonline.com
on your mobile browser.
Advertisement

ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ

08:00 AM Nov 21, 2024 IST
ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 20 ਨਵੰਬਰ
ਪਤਨੀ ਦੇ ਵਿਵਹਾਰ ਤੋਂ ਦੁਖੀ ਇੱਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (35) ਵਾਸੀ ਮਾਸਟਰ ਕਲੋਨੀ, ਤਰਨ ਤਾਰਨ ਵਜੋਂ ਹੋਈ ਹੈ। ਮ੍ਰਿਤਕ ਸਤਨਾਮ ਸਿੰਘ ਅੱਜ ਆਪਣੀ ਪਤਨੀ ਗੁਰਮੀਤ ਕੌਰ ਨਾਲ ਨੇੜਲੇ ਪਿੰਡ ਕੱਕਾ ਕੰਡਿਆਲਾ ਦੇ ਇਕ ਮੈਰੇਜ ਪੈਲੇਸ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਸਨ, ਜਿੱਥੇ ਦੋਵਾਂ ਦਾ ਆਪਸ ਵਿੱਚ ਝਗੜਾ ਹੋ ਗਿਆ। ਗੁੱਸੇ ਵਿੱਚ ਆਏ ਸਤਨਾਮ ਸਿੰਘ ਨੇ ਆਪਣੀ ਜੇਬ ਵਿੱਚ ਰੱਖੀ ਜ਼ਹਿਰੀਲੀ ਦਵਾਈ ਨਿਗਲ ਲਈ। ਮੌਕੇ ’ਤੇ ਹਾਜ਼ਰ ਉਸ ਦੇ ਮਾਮਾ ਗੁਰਦੀਪ ਸਿੰਘ ਵਾਸੀ ਬਚੜੇ ਨੇ ਉਸ ਦਾ ਮੂੰਹ ਖੋਲ੍ਹ ਕੇ ਦਵਾਈ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਸਤਨਾਮ ਸਿੰਘ ਨੇ ਉਸ ਨੂੰ ਧੱਕਾ ਮਾਰ ਕੇ ਪਰ੍ਹਾਂ ਸੁੱਟ ਦਿੱਤਾ ਅਤੇ ਜ਼ਹਿਰੀਲੀ ਦਵਾਈ ਅੰਦਰ ਲੰਘਾ ਲਈ। ਉਸ ਨੂੰ ਉਸ ਦੀ ਪਤਨੀ ਗੁਰਮੀਤ ਕੌਰ ਤੇ ਉਸ ਦੇ ਮਾਮਾ ਗੁਰਦੀਪ ਸਿੰਘ ਨੇ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪੀਜੀਆਈ ਚੰਡੀਗੜ੍ਹ ਲੈ ਕੇ ਜਾਣ ਦੀ ਸਿਫਾਰਿਸ਼ ਕੀਤੀ ਪਰ ਉਨ੍ਹਾਂ ਉਸ ਨੂੰ ਇੱਥੋਂ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਜਿੱਥੇ ਉਸ ਦੀ ਮੰਗਲਵਾਰ ਨੂੰ ਮੌਤ ਹੋ ਗਈ। ਸਥਾਨਕ ਥਾਣਾ ਸਿਟੀ ਦੇ ਏਐੱਸਆਈ ਰਛਪਾਲ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਦੀ ਪਤਨੀ ਗੁਰਮੀਤ ਕੌਰ ਖ਼ਿਲਾਫ਼ ਬੀਐੱਨਐੱਸ ਦੀ ਦਫ਼ਾ 108 ਅਧੀਨ ਇਕ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement
Author Image

Advertisement