For the best experience, open
https://m.punjabitribuneonline.com
on your mobile browser.
Advertisement

ਗੁਆਂਢੀ ਤੋਂ ਪ੍ਰੇਸ਼ਾਨ ਮਹਿਲਾ ਵੱਲੋਂ ਖੁਦਕੁਸ਼ੀ

08:55 AM Sep 12, 2024 IST
ਗੁਆਂਢੀ ਤੋਂ ਪ੍ਰੇਸ਼ਾਨ ਮਹਿਲਾ ਵੱਲੋਂ ਖੁਦਕੁਸ਼ੀ
Advertisement

ਸ੍ਰੀ ਮੁਕਤਸਰ ਸਾਹਿਬ:

Advertisement

ਗਿੱਦੜਬਾਹਾ ਵਿੱਚ ਗੁਆਂਢੀ ਵੱਲੋਂ ਅਸ਼ਲੀਲ ਵੀਡੀਓ ਬਣਾ ਕੇ ਤੰਗ ਪ੍ਰੇਸ਼ਾਨ ਕਰਨ ’ਤੇ ਪ੍ਰੇਸ਼ਾਨ ਹੋਈ ਮਹਿਲਾ ਨੇ ਸਲਫਾਸ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੇ ਪਤੀ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਨੇ ਉਸ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ ਗੁਆਂਢੀ ਨਿਰਮਲ ਸਿੰਘ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਇਸ ਗੱਲ ਤੋਂ ਪ੍ਰੇਸ਼ਾਨ ਹੋ ਕੇ ਹੀ ਉਸ ਦੀ ਪਤਨੀ ਨੇ ਆਤਮਹੱਤਿਆ ਕੀਤੀ ਹੈ। ਮਹਿਲਾ ਨੂੰ ਤੁਰੰਤ ਗਿਦੜਬਾਹਾ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਸ ਦੀ ਗੰਭੀਰ ਹਾਲਤ ਵੇਖਦਿਆਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਨਿਰਮਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement