ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਵੱਲੋਂ ਖੁਦਕੁਸ਼ੀ

07:16 AM Aug 04, 2023 IST

ਪੱਤਰ ਪ੍ਰੇਰਕ
ਜਲੰਧਰ, 3 ਅਗਸਤ
ਇੱਥੋਂ ਦੇ ਸੰਤੋਖਪੁਰਾ ਦੀ ਰਹਿਣ ਵਾਲੀ ਭਾਨੂ ਪ੍ਰਿਆ (38) ਨਾਮਕ ਔਰਤ ਨੇ ਅੱਜ ਦੁਪਹਿਰ ਆਪਣੇ ਘਰ ਦੀਆਂ ਪੌੜੀਆਂ ਦੀ ਗਰਿੱਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਪੁਲੀਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਮਾਨਸਿਕ ਤਣਾਅ ਅਤੇ ਡਿਪਰੈਸ਼ਨ ਦੇ ਚਲਦਿਆਂ ਇੱਕ ਨਿੱਜੀ ਹਸਪਤਾਲ ਵਿੱਚ ਲੰਬੇ ਸਮੇਂ ਤੋਂ ਇਲਾਜ ਅਧੀਨ ਸੀ। ਘਟਨਾ ਦਾ ਪਤਾ ਉਦੋਂ ਪਤਾ ਲੱਗਾ ਜਦੋਂ ਮ੍ਰਿਤਕ ਦਾ ਲੜਕਾ ਸਕੂਲ ਤੋਂ ਬਾਅਦ ਘਰ ਪਰਤਿਆ।
ਦਰਵਾਜ਼ਾ ਖੜਕਾਉਣ ’ਤੇ ਕੋਈ ਜਵਾਬ ਨਹੀਂ ਮਿਲਿਆ ਤਾਂ ਉਹ ਗੇਟ ਤੋਂ ਛਾਲ ਮਾਰ ਕੇ ਘਰ ਵਿੱਚ ਦਾਖਲ ਹੋਇਆ ਤੇ ਉਸ ਨੇ ਦੇਖਿਆ ਕਿ ਉਸ ਦੀ ਮਾਂ ਦੀ ਲਾਸ਼ ਗਰਿੱਲ ਨਾਲ ਲਟਕ ਰਹੀ ਸੀ। ਜਿਸ ਕਾਰਨ ਉਹ ੳੱੁਚੀ ੳੱੁਚੀ ਰੌਣ ਲੱਗ ਪਿਆ ਤੇ ਗੁਆਂਢੀ ਇਕੱਠੇ ਹੋ ਗਏ ਅਤੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਇਸ ਦੇ ਬਾਅਦ ਥਾਣਾ ਡਵੀਜ਼ਨ ਨੰਬਰ 8 ਦੀ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜਾਂਚ ਦੇ ਇੰਚਾਰਜ ਏ.ਐਸ.ਆਈ ਮਨਜੀਤ ਰਾਮ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਆਪਣੇ ਪਿੱਛੇ 18 ਸਾਲਾ ਧੀ, 14 ਸਾਲਾ ਪੁੱਤਰ ਅਤੇ ਪਤੀ ਛੱਡ ਗਈ ਹੈ।

Advertisement

Advertisement