ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਖ਼ੁਦਕੁਸ਼ੀ 

01:26 PM Jul 21, 2024 IST
ਮ੍ਰਿਤਕ ਗੁਰਪ੍ਰੀਤ ਸਿੰਘ ਦੀ ਫਾਈਲ ਫੋਟੋ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 21 ਜੁਲਾਈ
ਇਥੋਂ ਨੇੜਲੇ ਪਿੰਡ ਗੁਰੂ ਤੇਗ ਬਹਾਦਰ ਨਗਰ ਲੇਹਲ ਕਲਾ ਵਿਚ ਗੁਰਪ੍ਰੀਤ ਸਿੰਘ(25) ਪੁੱਤਰ ਲਾਭ ਸਿੰਘ ਨੇ ਕਥਿਤ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਗੁਰੂ ਤੇਗ ਬਹਾਦਰ ਨਗਰ ਲਹਿਲ ਕਲਾ ਦੇ ਸਰਪੰਚ ਬਲਜੀਤ ਸਿੰਘ ਸਰਾਓ, ਪਿੰਡ ਲਹਿਲ ਕਲਾ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ ਤੋਂ ਇਲਾਵਾ ਸਮੂਹ ਨਗਰ ਨਿਵਾਸੀਆਂ ਨੇ ਸਰਕਾਰ ਤੋਂ ਇਲਾਵਾ ਸਮਾਜ ਸੇਵੀ ਜਥੇਬੰਦੀਆ ਕੋਲੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਪੀੜਤ ਨੌਜਵਾਨ ਦੇ ਪਰਿਵਾਰ ਵਿਚ ਪਤਨੀ ਤੇ ਡੇਢ ਸਾਲ ਦਾ ਬੱਚਾ ਹੈ। ਉਧਰ ਪੁਲੀਸ ਮੁਤਾਬਕ ਉਨ੍ਹਾਂ ਨੂੰ ਇਸ ਘਟਨਾ ਦੀ ਕੋਈ ਇਤਲਾਹ ਨਹੀਂ ਦਿੱਤੀ ਗਈ।

Advertisement

Advertisement
Advertisement