ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ
07:36 AM Jul 22, 2024 IST
ਪੱਤਰ ਪ੍ਰੇਰਕ
ਲਹਿਰਾਗਾਗਾ, 21 ਜੁਲਾਈ
ਨੇੜਲੇ ਪਿੰਡ ਗੁਰੂ ਤੇਗ ਬਹਾਦਰ ਨਗਰ ਲੇਹਲ ਕਲਾਂ ਵਿੱਚ 25 ਸਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਲਾਭ ਸਿੰਘ ਨੇ ਕਰਜ਼ੇ ਦੇ ਭਾਰ ਨੂੰ ਨਾ ਸਹਾਰਦੇ ਹੋਏ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਗੁਰੂ ਤੇਗ ਬਹਾਦਰ ਨਗਰ ਲਹਿਲ ਕਲਾਂ ਦੇ ਸਰਪੰਚ ਬਲਜੀਤ ਸਿੰਘ ਸਰਾਓ, ਪਿੰਡ ਲਹਿਲ ਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ ਤੋਂ ਇਲਾਵਾ ਸਮੂਹ ਨਗਰ ਵਾਸੀਆ ਨੇ ਸਰਕਾਰ ਤੇ ਸਮਾਜ ਸੇਵੀ ਜਥੇਬੰਦੀਆ ਕੋਲੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਮ੍ਰਿਤਕ ਦੀ ਵਿਧਵਾ ਪਤਨੀ ਆਪਣਾ ਅਤੇ ਆਪਣੇ ਡੇਢ ਸਾਲ ਦੇ ਬੱਚੇ ਦਾ ਪਾਲਣ ਪੋਸ਼ਣ ਕਰ ਸਕੇ। ਪੁਲੀਸ ਅਨੁਸਾਰ ਇਸ ਘਟਨਾ ਦੀ ਉਨ੍ਹਾਂ ਨੂੰ ਕੋਈ ਇਤਲਾਹ ਨਹੀਂ ਦਿੱਤੀ ਗਈ।
Advertisement
Advertisement
Related News
Advertisement