ਜਲੰਧਰ (ਪੱਤਰ ਪ੍ਰੇਰਕ): ਆਦਮਪੁਰ ’ਚ ਤਾਇਨਾਤ ਏਅਰਫੋਰਸ ਦੇ ਜਵਾਨ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ ਯਾਦਵ ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਹੀ ਉਹ ਛੁੱਟੀ ਲੈ ਕੇ ਆਪਣੇ ਘਰ ਗਿਆ ਸੀ ਜਿੱਥੇ ਉਸ ਨੇ ਖੁਦਕੁਸ਼ੀ ਕਰ ਲਈ।