ਕਾਂਕੇਰ, 8 ਜੂਨਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਜ਼ਿਲ੍ਹੇ ਕਾਂਕੇਰ ਵਿੱਚ ਬੀਐੱਸਐੱਫ ਦੇ ਜਵਾਨ ਨੇ ਆਪਣੇ ਕੈਂਪ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਮਲਾਏ ਕਰਮਾਕਰ (36) ਵਜੋਂ ਹੋਈ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਉਹ ਬੀਐੱਸਐੱਫ ਦੀ 162ਵੀਂ ਬਟਾਲੀਅਨ ਵਿੱਚ ਤਾਇਨਾਤ ਸੀ। ਉਸ ਦੀ ਲਾਸ਼ ਸਵੇਰੇ ਲਗਪਗ ਸਾਢੇ ਦਸ ਵਜੇ ਬੀਐੱਸਐੱਫ ਦੇ ਕੈਂਪ ਵਿੱਚ ਟੋਆਇਲਟ ਦੇ ਪੱਖੇ ਨਾਲ ਲਟਕਦੀ ਮਿਲੀ। ਇਹ ਘਟਨਾ ਰੋਅਘਾਟ ਥਾਣੇ ਅਧੀਨ ਖੇਤਰ ਵਿੱਚ ਵਾਪਰੀ ਹੈ। ਉਨ੍ਹਾਂ ਕਿਹਾ ਕਿ ਕਰਮਾਕਰ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਸੂਚਨਾ ਮਿਲਣ ਮਗਰੋਂ ਸਥਾਨਕ ਪੁਲੀਸ ਘਟਨਾ ਸਥਾਨ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀ ਨੇ ਕਿਹਾ ਕਿ ਕਰਮਾਕਰ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਬੀਐੱਸਐੱਫ ਨੂੰ ਮਾਓਵਾਦੀਆਂ ਖ਼ਿਲਾਫ਼ ਅਪਰੇਸ਼ਨਾਂ ਲਈ ਕਾਂਕੇਰ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਤਾਇਨਾਤ ਕੀਤਾ ਗਿਆ ਹੈ। -ਪੀਟੀਆਈ