ਵਿਆਹੁਤਾ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ
10:39 AM Jul 25, 2023 IST
ਖੇਤਰੀ ਪ੍ਰਤੀਨਿਧ
ਪਟਿਆਲਾ, 24 ਜੁਲਾਈ
ਸਥਾਨਕ ਸ਼ਹਿਰ ਵਿਚਲੇ ਘੇਰ ਸੋਢੀਆਂ ਇਲਾਕੇ ਦੀ ਰਹਿਣ ਵਾਲ਼ੀ ਇੱਕ 32 ਸਾਲਾ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਰਸ਼ਾ ਨਾਮ ਦੀ ਇਸ ਮਹਿਲਾ ਨੇ ਆਪਣੇ ਘਰ ਵਿਚ ਹੀ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਹੈ। ਉਧਰ ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਕੋਤਵਾਲੀ ਦੇ ਐਸ.ਐਚ.ਓ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਦਾ ਕਹਿਣਾ ਸੀ ਕਿ ਇਸ ਸਬੰਧੀ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਦੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Advertisement
Advertisement