ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵ-ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

07:55 AM May 10, 2024 IST

ਪੱਤਰ ਪ੍ਰੇਰਕ
ਜ਼ੀਰਾ, 9 ਮਈ
ਜ਼ੀਰਾ ਵਿੱਚ ਬੀਤੀ ਰਾਤ ਇੱਕ ਨਵ-ਵਿਆਹੁਤਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸਿਵਲ ਹਸਪਤਾਲ ਜ਼ੀਰਾ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਚਾਚਾ ਪਰਮਜੀਤ ਪੰਮਾ ਨੇ ਦੱਸਿਆ ਕਿ ਮਨੀਸ਼ਾ (18) ਪੁੱਤਰੀ ਮਨਜੀਤ ਸਿੰਘ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਆਪਣੇ ਘਰਦਿਆਂ ਦੀ ਮਰਜ਼ੀ ਦੇ ਖ਼ਿਲਾਫ਼ ਜਾ ਕੇ ਪਿੰਡ ਛੀਹਾਂ ਪਾੜੀ (ਜ਼ੀਰਾ) ਦੇ ਨੌਜਵਾਨ ਰਾਹੁਲ ਪੁੱਤਰ ਅਜੀਤ ਮਸੀਹ ਨਾਲ ਪ੍ਰੇਮ ਵਿਆਹ ਕਰਵਾਇਆ ਗਿਆ ਸੀ, ਕੁਝ ਦਿਨਾਂ ਬਾਅਦ ਹੀ ਲੜਕੀ ਦੇ ਪੇਕਾ ਪਰਿਵਾਰ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਸਹੁਰਾ ਪਰਿਵਾਰ ਨੇ ਕੁਝ ਸਮਾਂ ਬਾਅਦ ਹੀ ਉਸ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਵੀ ਸਹੁਰਾ ਪਰਿਵਾਰ ਵੱਲੋਂ ਲੜਕੀ ਦੀ ਕੁੱਟਮਾਰ ਕੀਤੀ ਗਈ ਸੀ, ਲੜਕੀ ਵੱਲੋਂ ਫੋਨ ਕੀਤੇ ਜਾਣ ’ਤੇ ਉਹ ਉਸ ਨੂੰ ਉਸਦੇ ਸਹੁਰੇ ਘਰੋਂ ਲੈ ਆਏ, ਰਾਤ ਲੜਾਈ ਝਗੜੇ ਤੋਂ ਪਰੇਸ਼ਾਨ ਹੋ ਕਿ ਮਨੀਸ਼ਾ ਨੇ ਆਪਣੇ ਪੇਕੇ ਘਰ ਵਿੱਚ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਲੜਕੀ ਦੇ ਪਰਿਵਾਰ ਨੇ ਪੁਲੀਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਤੋਂ ਇਸ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਅਤੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Advertisement